22 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਪੰਜਾਬ ਵਿੱਚ 10 ਲੱਖ ਦੇ ਸਿਹਤ ਬੀਮੇ ਲਈ ਕੱਲ੍ਹ ਤੋਂ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ‘ਚ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਲਈ ਪਛਾਣ ਪੱਤਰ ਦੇ ਤੌਰ ‘ਤੇ ਆਧਾਰ , ਵੋਟਰ ਕਾਰਡ ਜਾਂ ਪਾਸਪੋਰਟ ਲਿਜਾਣਾ ਲਾਜ਼ਮੀ ਹੋਵੇਗਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ। ਪ੍ਰੈਸ ਕਾਨਫਰੰਸ ਦੌਰਾਨ CM ਭਗਵੰਤ ਮਾਨ ਨੇ ਕਿਹਾ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਿਲਕੁਲ ਸਰਲ ਹੈ। ਦੱਸ ਦੇਈਏ ਕਿ ਪੰਜਾਬ ‘ਚ ‘ਮੁੱਖ ਮੰਤਰੀ ਸਿਹਤ ਬੀਮਾ’ ਯੋਜਨਾ ਦੀ ਸ਼ੁਰੂਆਤ ਹੋ ਚੁੱਕੀ ਹੈ। ਕੱਲ੍ਹ ਤੋਂ ਇਸ ਦੀ ਰਜਿਸਟ੍ਰੇਸ਼ਨ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ‘ਚ ਸ਼ੁਰੂ ਹੋਵੇਗੀ। ਹੁਣ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ।
ਕੀ ਹੈ ਇਹ ਯੋਜਨਾ ?
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਵਿੱਚ ਪਹਿਲਾਂ ਹੀ ਲਾਗੂ ਸੀ, ਜਿਸਨੂੰ ਹੁਣ ਇੱਕ ਨਵਾਂ ਰੂਪ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 08 ਜੁਲਾਈ ਨੂੰ ਐਲਾਨ ਕੀਤਾ ਸੀ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਸਕੀਮ ਤਹਿਤ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ।
GST ਨੂੰ ਲੈ ਕੇ CM ਭਗਵੰਤ ਮਾਨ ਨੇ ਕੇਂਦਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਟੈਕਸ ਆਪ ਹੀ ਵਧਾ ਲੈਂਦੇ ਹਨ ਤੇ ਆਪ ਹੀ ਘਟਾਉਂਦੇ ਹਨ। ਫਿਰ ਆਪ ਹੀ ਉਸਨੂੰ ਮਾਸਟਰ ਸਟ੍ਰੋਕ ਦੱਸਦੇ ਹਨ।
ਇਸ ਤੋਂ ਇਲਾਵਾ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਵੀ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਤੋਂ 6 ਮਹੀਨੇ ਦਾ ਸਮਾਂ ਮੰਗਿਆ ਹੈ। ਵੈਰੀਫਿਕੇਸ਼ਨ ਲਈ 6 ਮਹੀਨੇ ਮੰਗੇ ਹਨ। ਉਹ ਆਖਿਆ ਕਿ ਅਸੀਂ ਕਿਸੇ ਦਾ ਵੀ ਰਾਸ਼ਨ ਕਾਰਡ ਕੱਟਣ ਨਹੀਂ ਦੇਣਾ। ਅਸੀਂ ਗਰਾਊਂਡ ‘ਤੇ ਜਾ ਕੇ ਵੈਰੀਫਿਕੇਸ਼ਨ ਕਰਾਵਾਂਗੇ