Chardham Yatra(ਪੰਜਾਬੀ ਖ਼ਬਰਨਾਮਾ) ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਉਤਰਾਖੰਡ ਸਰਕਾਰ (Uttarakhand Government) ਨੇ ਯਾਤਰਾ ਸ਼ੁਰੂ ਹੋਣ ਦੇ ਪਹਿਲੇ 15 ਦਿਨਾਂ ਲਈ ਵੀਵੀਆਈਪੀ ਸ਼ਰਧਾਲੂਆਂ ਨੂੰ ਵੱਡੀ ਅਪੀਲ ਕੀਤੀ ਹੈ। ਸਰਕਾਰ ਨੇ ਵੀਆਈਪੀਜ਼ (VVIPs) ਨੂੰ 25 ਮਈ ਤੱਕ ਚਾਰਧਾਮ ਯਾਤਰਾ ‘ਤੇ ਨਾ ਆਉਣ ਦੀ ਅਪੀਲ ਕੀਤੀ ਹੈ। ਉੱਤਰਾਖੰਡ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਹਿਲੇ 15 ਦਿਨਾਂ ਦੌਰਾਨ ਵੀਵੀਆਈਪੀ ਸ਼ਰਧਾਲੂ ਯਾਤਰਾ ‘ਤੇ ਨਾ ਆਉਣ ਤਾਂ ਜੋ ਆਮ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਦਰਸ਼ਨਾਂ ‘ਚ ਕੋਈ ਦਿੱਕਤ ਨਾ ਆਵੇ।

ਦੱਸ ਦਈਏ ਕਿ ਚਾਰਧਾਮ ਦੀ ਯਾਤਰਾ 10 ਮਈ ਤੋਂ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।ਉੱਤਰਾਖੰਡ ਸਰਕਾਰ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਇਸ ਸਬੰਧੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਵਿੱਚ ਚਾਰਧਾਮ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਸਾਲ ਵੀ ਪਹਿਲੇ 15 ਦਿਨਾਂ ਵਿੱਚ 10 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ। ਇਸ ਵਿੱਚ ਅੱਗੇ ਕਿਹਾ, ‘ਸ਼ਰਧਾਲੂਆਂ ਦੀ ਅਚਨਚੇਤ ਆਮਦ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਵੀਵੀਆਈਪੀਜ਼ ਅਤੇ ਰਾਜ ਦੇ ਅਧਿਕਾਰੀਆਂ ਨੂੰ 10 ਮਈ ਤੋਂ 25 ਮਈ ਤੱਕ ਦੇ ਸਮੇਂ ਦੌਰਾਨ ਧਾਮ ਦੀ ਯਾਤਰਾ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।’

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।