ਮੋਹਾਲੀ, 06 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਹਾਲਤ ਵਿੱਚ ਅਜੇ ਤੱਕ ਕੋਈ ਖਾਸ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਵੈਂਟੀਲੇਟਰ ‘ਤੇ ਰੱਖੇ ਗਏ ਹਨ।
ਜਾਣਕਾਰੀ ਅਨੁਸਾਰ, ਦੋ ਤੋਂ ਤਿੰਨ ਦਿਨ ਹੋ ਚੁੱਕੇ ਹਨ ਪਰ ਫੋਰਟਿਸ ਹਸਪਤਾਲ ਵੱਲੋਂ ਕੋਈ ਨਵਾਂ ਮੈਡੀਕਲ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ। ਹੁਣ ਉਮੀਦ ਹੈ ਕਿ ਅੱਜ ਦੁਪਹਿਰ ਬਾਅਦ ਹਸਪਤਾਲ ਵੱਲੋਂ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅਪਡੇਟ ਜਾਰੀ ਕੀਤੀ ਜਾ ਸਕਦੀ ਹੈ।
ਉਹਨਾਂ ਦੇ ਚਾਹੁਣ ਵਾਲੇ ਅਤੇ ਸੰਗੀਤ ਪ੍ਰੇਮੀ ਰਾਜਵੀਰ ਦੀ ਜਲਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ।