31 ਮਈ 2024 (ਪੰਜਾਬੀ ਖਬਰਨਾਮਾ) : ਬਹਿਬਲ ਕਲਾ ਗੋਲੀ ਕਾਂਡ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ।
ਇਸ ਮਾਮਲੇ ਵਿਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਹੋ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਚਰਨਜੀਤ ਸ਼ਰਮਾ ਨੇ ਆਪਣੇ ਖਿਲਾਫ ਦਰਜ ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਹੈ।
ਦੱਸ ਦਈਏ ਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ। ਜਿਸ ਵਿਚ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਸਬੰਧੀ ਸ਼ਰਮਾ ਸਮੇਤ ਕਈ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।