(ਪੰਜਾਬੀ ਖ਼ਬਰਨਾਮਾ)ਏਅਰ ਇੰਡੀਆ ਐਕਸਪ੍ਰੈਸ ਨੇ ਬਿਆਰੀ ਦੀ ਛੁੱਟੀ ਉਤੇ ਗਏ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਏਅਰ ਇੰਡੀਆ ਐਕਸਪ੍ਰੈਸ ਨੇ 25 ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ ਜੋ ‘ਸਿਕ ਲੀਵ’ ਉਤੇ ਸਨ, ਹਾਲਾਂਕਿ ਕੁਝ ਮੁਲਾਜ਼ਮਾਂ ਨੂੰ ਅੱਜ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਦਰਅਸਲ ਮੰਗਲਵਾਰ ਨੂੰ ਏਅਰ ਇੰਡੀਆ ਦੇ 200 ਤੋਂ ਵੱਧ ਕੈਬਿਨ ਕਰੂ ਮੈਂਬਰ ਸਮੂਹਿਕ ਬਿਮਾਰੀ ਦੀ ਛੁੱਟੀ ‘ਤੇ ਚਲੇ ਗਏ ਸਨ, ਜਿਸ ਕਾਰਨ ਬੁੱਧਵਾਰ ਨੂੰ 90 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਵੀਰਵਾਰ ਨੂੰ ਵੀ ਏਅਰ ਇੰਡੀਆ ਦੀਆਂ ਉਡਾਣਾਂ ਘੱਟ ਚੱਲਣਗੀਆਂ।

ਏਅਰ ਇੰਡੀਆ ਐਕਸਪ੍ਰੈਸ ਨੇ ਬਿਆਰੀ ਦੀ ਛੁੱਟੀ ਉਤੇ ਗਏ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਏਅਰ ਇੰਡੀਆ ਐਕਸਪ੍ਰੈਸ ਨੇ 25 ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ ਜੋ ‘ਸਿਕ ਲੀਵ’ ਉਤੇ ਸਨ, ਹਾਲਾਂਕਿ ਕੁਝ ਮੁਲਾਜ਼ਮਾਂ ਨੂੰ ਅੱਜ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਦਰਅਸਲ ਮੰਗਲਵਾਰ ਨੂੰ ਏਅਰ ਇੰਡੀਆ ਦੇ 200 ਤੋਂ ਵੱਧ ਕੈਬਿਨ ਕਰੂ ਮੈਂਬਰ ਸਮੂਹਿਕ ਬਿਮਾਰੀ ਦੀ ਛੁੱਟੀ ‘ਤੇ ਚਲੇ ਗਏ ਸਨ, ਜਿਸ ਕਾਰਨ ਬੁੱਧਵਾਰ ਨੂੰ 90 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਵੀਰਵਾਰ ਨੂੰ ਵੀ ਏਅਰ ਇੰਡੀਆ ਦੀਆਂ ਉਡਾਣਾਂ ਘੱਟ ਚੱਲਣਗੀਆਂ।

ਦੱਸ ਦਈਏ ਕਿ ਚਾਲਕ ਦਲ ਦੇ ਸੀਨੀਅਰ ਮੈਂਬਰਾਂ ਦੇ ਇਕ ਵਰਗ ਨੇ ਟਾਟਾ ਸਮੂਹ ਦੀ ਮਾਲਕੀ ਵਾਲੀ ਇਸ ਏਅਰਲਾਈਨ ਦੇ ਕਥਿਤ ਮਾੜੇ ਪ੍ਰਬੰਧਨ ਦੇ ਵਿਰੋਧ ਵਜੋਂ ਬਿਮਾਰ ਹੋਣ ਦੀ ਖ਼ਬਰ ਦਿੱਤੀ ਸੀ। ਵੱਖ-ਵੱਖ ਹਵਾਈ ਅੱਡਿਆਂ ’ਤੇ ਹਜ਼ਾਰਾਂ ਯਾਤਰੀ ਫਸ ਗਏ ਹਨ।

ਜ਼ਿਆਦਾਤਰ ਖਾੜੀ ਦੇਸ਼ਾਂ ’ਚ ਜਾਣ ਵਾਲੇ ਯਾਤਰੀ ਕੇਰਲਾ ਵਿੱਚ ਹਵਾਈ ਅੱਡਿਆਂ ’ਤੇ ਫਸ ਗਏ ਅਤੇ ਉਨ੍ਹਾਂ ਉਡਾਣਾਂ ਰੱਦ ਹੋਣ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ। ਇਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਸਕਿਓਰਟੀ ਚੈੱਕ ਤੋਂ ਬਾਅਦ ਉਡਾਣਾਂ ਰੱਦ ਹੋਣ ਬਾਰੇ ਸੂਚਿਤ ਕੀਤਾ ਗਿਆ ਸੀ। ਕਾਂਗਰਸੀ ਆਗੂ ਕੇ.ਸੀ. ਵੇਣੂਗੋਪਾਲ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਲਿਖੇ ਇਕ ਪੱਤਰ ਰਾਹੀਂ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।

ਉਨ੍ਹਾਂ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਯਾਤਰੀ ਪ੍ਰਭਾਵਿਤ ਨਾ ਹੋਣ, ਇਸ ਸਬੰਧੀ ਤੁਰੰਤ ਕਦਮ ਉਠਾਏ ਜਾਣ। ਉਧਰ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇਸ ਸਬੰਧੀ ਏਅਰ ਇੰਡੀਆ ਐਕਸਪ੍ਰੈੱਸ ਕੋਲੋਂ ਰਿਪੋਰਟ ਮੰਗੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।