14 ਜੂਨ (ਪੰਜਾਬੀ ਖਬਰਨਾਮਾ):ਪੰਜਾਬ ਅਤੇ ਹਰਿਆਣਾ ਹਾਈਕੋਰਟ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ। ਜਲੰਧਰ ਦੇ ਨਕੋਦਰ ‘ਚ ਇਸ ਮਾਮਲੇ ‘ਚ ਦਰਜ ਐੱਫ.ਆਈ.ਆਰ ਨੂੰ ਰੱਦ ਕਰਨ ਅਤੇ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸ ਸ਼ਿਕਾਇਤ ਨੂੰ ਨਕੋਦਰ ਅਦਾਲਤ ਨੇ ਇਸ ਸਾਲ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। ਪਰ ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹੁਣ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਜਾਣੋ ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਨਕੋਦਰ ‘ਚ ਡੇਰਾ ਮੁਰਾਦ ਸ਼ਾਹ ਟਰੱਸਟ ਦੇ ਪ੍ਰਧਾਨ ਹਨ। ਇਹ ਘਟਨਾ ਡੇਰਾ ਬਾਬਾ ਮੁਰਾਦ ਸ਼ਾਹ ‘ਚ ਆਯੋਜਿਤ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਵਾਪਰੀ। ਇਸ ਘਟਨਾ ਦੀ ਇੱਕ ਵੀਡੀਓ ਕਲਿੱਪ ਬਾਅਦ ਵਿੱਚ ਵਾਇਰਲ ਹੋਇਆ ਜਿਸ ਵਿੱਚ ਮਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਡੇਰਾ ਬਾਬਾ ਮੁਰਾਦ ਸ਼ਾਹ ਦੇ ਮੁਖੀ ਲਾਡੀ ਸ਼ਾਹ ਤੀਜੇ ਸਿੱਖ ਗੁਰੂ ਅਮਰਦਾਸ ਦੇ ਵੰਸ਼ਜ ਹਨ। ਸਿੱਖ ਜਥੇਬੰਦੀਆਂ ਨੇ ਤੁਰੰਤ ਇਸ ਦਾਅਵੇ ਦਾ ਖੰਡਨ ਕੀਤਾ ਅਤੇ ਕਿਹਾ ਕਿ ਇਸ ਦਾ ਕੋਈ ਇਤਿਹਾਸਕ ਸਬੂਤ ਨਹੀਂ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।