policeinvestigation

ਹਿਮਾਚਲ ਪ੍ਰਦੇਸ਼, 25 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ ): ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਢਾਬਾ ਮਾਲਕ ਉਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਪੰਜਾਬ ਦੇ ਨਹੀਂ ਸਗੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਮੰਡੀ ਵਿੱਚ ਮਕੈਨਿਕ ਦਾ ਕੰਮ ਕਰਦੇ ਹਨ। ਇਨ੍ਹਾਂ ਦੋਵਾਂ ਨੂੰ ਮੰਡੀ ਦੇ ਨੇਰ ਚੌਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੰਡੀ ਪੁਲਿਸ ਨੇ ਗੋਲੀ ਚਲਾਉਣ ਦੇ ਦੋਸ਼ ਹੇਠ ਆਜ਼ਮ (20), ਅਜਮਲ (24) ਨਾਮਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੰਡੀ ਪੁਲਿਸ ਦੀ ਐਸਪੀ ਸਾਕਸ਼ੀ ਵਰਮਾ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਐਸਪੀ ਨੇ ਦੱਸਿਆ ਕਿ ਆਜ਼ਮ (20) ਅਤੇ ਅਜਮਲ (24) ਮੁਜ਼ੱਫਰਪੁਰ, ਯੂਪੀ ਦੇ ਰਹਿਣ ਵਾਲੇ ਸਨ ਅਤੇ ਮੰਡੀ ਵਿੱਚ ਰਹਿੰਦੇ ਸਨ। ਘਟਨਾ ਦੌਰਾਨ ਪੰਜਾਬ ਅਤੇ ਹਿਮਾਚਲ ਵਿਚ ਚੱਲ ਰਹੇ ਵਿਵਾਦ ਦਾ ਫਾਇਦਾ ਉਠਾਉਂਦੇ ਹੋਏ ਦੋਵਾਂ ਨੇ ਪੰਜਾਬੀ ਵਿਚ ਗੱਲ ਕੀਤੀ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਦੇ ਕਬਜ਼ੇ ’ਚੋਂ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ।

ਕੀ ਹੈ ਮਾਮਲਾ

ਮੰਡੀ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਢਾਬੇ ਉਤੇ ਗੋਲੀਬਾਰੀ ਹੋਈ ਸੀ। ਇਸ ਗੋਲੀਬਾਰੀ ਵਿੱਚ ਢਾਬਾ ਸੰਚਾਲਕ ਗੋਲੀਆਂ ਦਾ ਸ਼ਿਕਾਰ ਹੋ ਗਿਆ। ਜ਼ਖ਼ਮੀ ਪ੍ਰਦੀਪ ਠਾਕੁਰ ਦਾ ਨੇਰ ਚੌਕ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਹੁਣ ਪਿਛਲੇ ਤਿੰਨ ਦਿਨਾਂ ਬਾਅਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ ਹੈ।

ਸੰਖੇਪ : ਹਿਮਾਚਲ ਢਾਬਾ ਗੋਲੀਕਾਂਡ ਬਾਰੇ ਵੱਡਾ ਖੁਲਾਸਾ ਸਾਹਮਣੇ ਆਇਆ। ਜਾਣੋ, ਮੁਲਜ਼ਮ ਪੰਜਾਬੀ ਕਿਉਂ ਬੋਲ ਰਹੇ ਸਨ ਅਤੇ ਇਸ ਦੇ ਪਿੱਛੇ ਦੀ ਸੱਚਾਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।