07 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- Bikram Singh Majithia FIR – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਦਰਜ ਨਵੀਂ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ। ਉਨ੍ਹਾਂ ਖਿਲਾਫ਼ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੇ ਇਲਜ਼ਾਮ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਬਿਕਰਮ ਮਜੀਠੀਆ ਦੀ ਰਿਹਾਇਸ਼ ਉਤੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਰੇਡ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਕਰ ਲਿਆ ਗਿਆ ਸੀ।
ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਉਨ੍ਹਾਂ ਖਿਲਾਫ਼ ਇਕ ਹੋਰ ਐਫਆਈਆਰ ਦਰਜ ਕੀਤੀ ਗਈ। ਇਸ ਐਫਆਈਆਰ ਵਿਚ ਉਨ੍ਹਾਂ ਖਿਲਾਫ਼ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਇਲਜ਼ਾਮ ਲਗਾਏ ਗਏ।
ਦੱਸ ਦਈਏ ਕਿ ਗ੍ਰਿਫ਼ਤਾਰੀ ਸਮੇਂ ਕਈ ਵੀਡੀਓਜ਼ ਵਾਇਰਲ ਹੋਈਆਂ ਸਨ, ਜਿਸ ਵਿਚ ਮਜੀਠੀਆ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਸਨ। ਇਹ ਸਾਰੀ ਘਟਨਾ ਨੂੰ ਆਧਾਰ ਬਣਾ ਕੇ ਹੀ ਇਹ ਐਫਆਈਆਰ ਦਰਜ ਕੀਤੀ ਗਈ ਹੈ।