Sheetal Angural News(ਪੰਜਾਬੀ ਖ਼ਬਰਨਾਮਾ): ਭਾਜਪਾ ‘ਚ ਸ਼ਾਮਲ ਹੋਏ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਬਲੈਂਕੇਟ ਬੇਲ ਦੀ ਮੰਗ ਕੀਤੀ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਹੁਣ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ ‘ਚ ਫਸਾਉਣਾ ਚਾਹੁੰਦੀ ਹੈ। ਜੇਕਰ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸ਼ੀਤਲ ਅੰਗੁਰਾਲ ਦੇ ਵਕੀਲਾਂ ਪ੍ਰਤੀਕ ਗੁਪਤਾ ਅਤੇ ਗਗਨਦੀਪ ਜੰਮੂ ਨੂੰ ਅਗਲੀ ਸੁਣਵਾਈ ‘ਤੇ ਠੋਸ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਉਸ ਨੂੰ ਕੀ ਅਤੇ ਕਿਸ ਤਰ੍ਹਾਂ ਦਾ ਖਤਰਾ ਹੈ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 15 ਮਈ ਨੂੰ ਹੋਵੇਗੀ।