10 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ’ਤੇ ਸੂਬੇ ’ਚ ਸੱਤਾ ਹਥਿਆਉਣ ਲਈ ਵੋਟਰ ਸੂਚੀਆਂ ’ਚੋਂ 90 ਲੱਖ ਤੋਂ ਵੱਧ ਲੋਕਾਂ ਦੇ ਨਾਮ ਹਟਾਉਣ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਤ੍ਰਿਣਮੂਲ ਕਾਂਗਰਸ ਆਉਂਦੀਆਂ ਚੋਣਾਂ ਜਿੱਤੇਗੀ।

ਉੱਤਰ 24 ਪਰਗਣਾ ਜ਼ਿਲ੍ਹੇ ਦੇ ਮੀਨਾਖ਼ਾਨ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਮੁਖੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੋਟਰ ਸੂਚੀਆਂ ’ਚੋਂ ਹਟਾਏ ਗਏ ਲੋਕਾਂ ਦੇ ਨਾਮ ਸ਼ਾਮਲ ਕਰਾਉਣ ਲਈ ਅਦਾਲਤ ਦਾ ਰੁਖ਼ ਕਰੇਗੀ। ਐੱਸ ਆਈ ਆਰ ਮੁਹਿੰਮ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨੇ ਸੇਧਦਿਆਂ ਉਨ੍ਹਾਂ ਕਿਹਾ, ‘‘ਭਾਜਪਾ ਸ਼ਾਸਿਤ ਸੂਬਿਆਂ ’ਚ ਬੰਗਾਲੀ ਭਾਸ਼ੀ ਲੋਕਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਬੰਗਾਲੀ ਭਾਸ਼ੀ ਲੋਕਾਂ ਨੂੰ ਵਿਦੇਸ਼ੀ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਘੁਸਪੈਠੀਏ ਆਖਿਆ ਜਾ ਰਿਹਾ ਹੈ।’’ ਉਨ੍ਹਾਂ ਚੋਣਾਂ ਨੂੰ ‘ਲੋਕਾਂ ਦੀ ਹੋਂਦ ਅਤੇ ਬੰਗਾਲ ਦੀ ਪਛਾਣ ਦੀ ਲੜਾਈ’ ਕਰਾਰ ਦਿੱਤਾ। ਇਸੇ ਜ਼ਿਲ੍ਹੇ ਦੇ ਪਾਲਟਾ ’ਚ ਇਕ ਹੋਰ ਰੈਲੀ ’ਚ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਪਣੀਆਂ ਰੈਲੀਆਂ ’ਚ ਭੀੜ ਇਕੱਠੀ ਕਰਨ ਲਈ ਲਕਾਂ ਨੂੰ 500-500 ਰੁਪਏ ਦੇ ਰਹੀ ਹੈ। ਭਾਜਪਾ ਲੀਡਰਸ਼ਿਪ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਅਗਸਤ ਤੋਂ ਭਾਜਪਾ ਦਾ ਅੰਤ ਤੈਅ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।