13 ਜੂਨ (ਪੰਜਾਬੀ ਖਬਰਨਾਮਾ):ਕਾਂਗਰਸ ਨੇ ਜੰਮੂ ਕਸ਼ਮੀਰ ’ਚ ਪਿਛਲੇ ਤਿੰਨ ਦਿਨਾਂ ਦੌਰਾਨ ਹੋਏ ਤਿੰਨ ਅੱਤਵਾਦੀ ਹਮਲਿਆਂ ’ਚ ਬੇਕਸੂਰ ਨਾਗਰਿਕਾਂ ਦੀ ਹੱਤਿਆ ਦੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਦੀ ਚੁੱਪ ’ਤੇ ਸਵਾਲ ਚੁੱਕੇ ਹਨ। ਪਾਰਟੀ ਨੇ ਕਿਹਾ ਕਿ ਇਨ੍ਹਾਂ ਅੱਤਵਾਦੀ ਘਟਨਾਵਾਂ ਨਾਲ ਜੰਮੂ ਕਸ਼ਮੀਰ ’ਚ ਸ਼ਾਂਤੀ ਦੀ ਵਾਪਸੀ ਦੇ ਭਾਜਪਾ ਦੇ ਬੜਬੋਲੇਪਨ ਤੇ ਖੋਖਲੇ ਦਾਅਵਿਆਂ ਦੀ ਪੋਲ ਪੂਰੀ ਤਰ੍ਹਾਂ ਖੁੱਲ੍ਹ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਹੁਣ ਵੀ ਜਸ਼ਨ ’ਚ ਮਸਤ ਹੋਣ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਅੱਤਵਾਦੀ ਹਮਲਿਆਂ ’ਚ ਸ਼ਾਮਲ ਲੋਕਾਂ ਦੇ ਨਹੀਂ ਫੜੇ ਜਾਣ ’ਤੇ ਸਰਕਾਰ ਤੋਂ ਜਵਾਬ ਮੰਗਿਆ ਹੈ।

ਰਾਹੁਲ ਗਾਂਧੀ ਨੇ ਐਕਸ ’ਤੇ ਪੋਸਟ ’ਚ ਸਰਕਾਰ ਨੂੰ ਸਵਾਲ ਕਰਦੇ ਹੋਏ ਕਿਹਾ, ‘ਵਧਾਈ ਸੰਦੇਸ਼ਾਂ ਦਾ ਜਵਾਬ ਦੇਣ ’ਚ ਰੁੱਝੇ ਨਰਿੰਦਰ ਮੋਦੀ ਨੂੰ ਜੰਮੂ ਕਸ਼ਮੀਰ ’ਚ ਦਰਿੰਦਗੀ ਨਾਲ ਮੌਤ ਦੇ ਘਾਟ ਉਤਾਰ ਦਿੱਤੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਦੀਆਂ ਚੀਕਾਂ ਤੱਕ ਨਹੀਂ ਸੁਣਾਈ ਦੇ ਰਹੀਆਂ। ਰਿਆਸੀ, ਕਠੂਆ ਤੇ ਡੋਡਾ ’ਚ ਪਿਛਲੇ ਤਿੰਨ ਦਿਨਾਂ ’ਚ ਤਿੰਨ ਵੱਖ ਵੱਖ ਅੱਤਵਾਦੀ ਘਟਨਾਵਾਂ ਹੋਈਆਂ ਹਨ ਪਰ ਪ੍ਰਧਾਨ ਮੰਤਰੀ ਹਾਲੇ ਵੀ ਜਸ਼ਨ ’ਚ ਮਸਤ ਹਨ। ਦੇਸ਼ ਜਵਾਬ ਮੰਗ ਰਿਹਾ ਹੈ, ਆਖਰ ਭਾਜਪਾ ਸਰਕਾਰ ’ਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਫੜੇ ਕਿਉਂ ਨਹੀਂ ਜਾਂਦੇ?’ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਜਦੋਂ ਨਰਿੰਦਰ ਮੋਦੀ ਦੇ ਨਾਲ ਉਨ੍ਹਾਂ ਦੀ ਐੱਨਡੀਏ ਸਰਕਾਰ ਸਹੁੰ ਚੁੱਕ ਰਹੀ ਸੀ ਤੇ ਕਈ ਰਾਸ਼ਟਰ ਮੁਖੀ ਭਾਰਤ ਦੌਰੇ ’ਤੇ ਆਏ ਸਨ, ਉਸੇ ਸਮੇਂ ਭਾਰਤ ਨੂੰ ਜੰਮੂ ਕਸ਼ਮੀਰ ਦੇ ਰਿਆਸੀ ’ਚ ਇਕ ਭਿਆਨਕ ਅੱਤਵਾਦੀ ਹਮਲਾ ਝੱਲਣਾ ਪਿਆ ਜਿਸ ਵਿਚ ਨੌਂ ਕੀਮਤੀ ਜਾਨਾਂ ਚਲੀਆਂ ਗਈਆਂ ਤੇ ਘੱਟੋ ਘੱਟ 33 ਲੋਕ ਜ਼ਖਮੀ ਹੋ ਗਏ। ਅੱਤਵਾਦੀਆਂ ਨੇ ਸ਼ਿਵਖੋੜੀ ਮੰਦਰ ਤੋਂ ਕਟੜਾ ਜਾ ਰਹੇ ਤੀਰਥ ਯਾਤਰੀਆਂ ਨਾਲ ਭਰੀ ਬੱਸ ’ਤੇ ਗੋਲੀਬਾਰੀ ਕੀਤੀ ਤੇ ਮਾਸੂਮ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ। ਇਸ ਤੋਂ ਬਾਅਦ ਕਠੂਆ ’ਚ ਇਕ ਹੋਰ ਅੱਤਵਾਦੀ ਹਮਲਾ ਹੋਇਆ, ਜਿਸ ਵਿਚ ਇਕ ਨਾਗਰਿਕ ਜ਼ਖਮੀ ਹੋ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।