(ਪੰਜਾਬੀ ਖ਼ਬਰਨਾਮਾ):ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਸ੍ਰੀ ਵਲਟੋਹਾ ਨੇ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਦੇ ਮਾਤਾ-ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਹਾਲਾਂਕਿ ਬਾਅਦ ਵਿਚ ਪਰਿਵਾਰ ਨੇ ਇਸ ਅਪੀਲ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਦੇ ਵੀ ਵਲਟੋਹਾ ਨੂੰ ਸਮਰਥਨ ਦੇਣ ਦੀ ਗੱਲ ਨਹੀਂ ਹੋਈ। ਅਕਾਲੀ ਦਲ ਨੂੰ ਚਾਹੀਦਾ ਸੀ ਕਿ ਉਹ ਅੰਮ੍ਰਿਤਪਾਲ ਦਾ ਸਮਰਥਨ ਕਰਦਾ ਅਤੇ ਬੀਤੇ ਵਿਚ ਕੀਤੀਆਂ ਆਪਣੀਆਂ ਗਲਤੀਆਂ ਨੂੰ ਸੁਧਾਰਦਾ, ਪਰ ਇਨ੍ਹਾਂ ਨੇ ਉਮੀਦਵਾਰ ਉਤਾਰ ਕੇ ਇਕ ਇਤਿਹਾਸਕ ਗਲਤੀ ਕੀਤੀ ਹੈ।

ਇਸ ਤੋਂ ਪਹਿਲਾਂ ਫੇਸਬੁੱਕ ਪੋਸਟ ਵਿੱਚ ਸ੍ਰੀ ਵਲਟੋਹਾ ਨੇ ਕਿਹਾ ਕਿ ਉਹ ਸਵੇਰੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਹਨ। ਪੋਸਟ ਦੇ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਲੋਕ ਸਭਾ ਚੋਣਾਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਤੋਂ ਆਪਣੇ ਲਈ ਸਮਰਥਨ ਮੰਗਿਆ। ਐਤਵਾਰ ਨੂੰ ਸਿਮਰਨਜੀਤ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।