ਫਾ਼ਜਿਲਕਾ, 05 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿਲ੍ਹਾ ਫਾਜ਼ਿਲਕਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਜਾਗਰੂਕਤ ਕੀਤਾ ਜਾ ਸਕੇ ਕਿ ਕਿਵੇਂ ਅਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਚ ਰੱਖ ਕੇ ਲੰਮੀ ਜਿੰਦਗੀ ਜੀ ਸਕਦੇ ਹਾਂ।
ਸਿਵਿਲ ਸਰਜਨ ਡਾਕਟਰ ਰਾਜ ਕੁਮਾਰ ਦੀ ਅਗਵਾਈ ਹੇਠ ਅਤੇ ਡਾ. ਕਵਿਤਾ ਸਿੰਘ ਅਤੇ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ ਅੱਜ ਕਾਰਜਕਾਰੀ ਐੱਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਦੇਖ ਰੇਖ ਵਿੱਚ ਐਚ.ਡੀ.ਐਫ.ਸੀ. ਬੈਂਕ ਅਰਨੀਵਾਲਾ ਵਿੱਖੇ ਬਲੱਡ ਪ੍ਰੈਸ਼ਰ ਚੈੱਕ ਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ . ਪ੍ਰੋਗਰਾਮ ਦੌਰਾਨ ਸੀ ਐਚ ਓ ਪੂਜਾ ਰਾਣੀ ਅਤੇ ਛਿੰਦਰ ਪਾਲ ਏ ਐਨ ਐਮ ਨੇ ਭਾਗ ਲਿਆ. ਇਸ ਦੋਰਾਨ ਜਾਗਰੂਕਤਾ ਕੈਂਪ ਵੀ ਲਗਾਈਆਂ ਗਿਆ ਜਿਸ ਵਿਚ ਬੈਂਕ ਕਰਮਚਾਰੀ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ .
ਇਸ ਦੋਰਾਨ ਸੀ ਐਚ ਓ ਪੂਜਾ ਰਾਣੀ ਨੇ ਦੱਸਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ,ਗੁਰਦੇ ਦੀ ਬਿਮਾਰੀ,ਦਿਮਾਗੀ ਕਮਜੋਰੀ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ।ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਇਸ ਬੀਮਾਰੀ ਬਾਰੇ ਪਤਾ ਲੱਗਦਾ ਹੈ।
ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਦੱਸਿਆ ਕਿ 16 ਜੂਨ ਤੱਕ ਲਗਾਤਰ ਮਹੀਨਾ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੁੰਦੀ।ਖੁਰਾਕ ਵਿੱਚ ਲੂਣ, ਚੀਨੀ, ਘਿਓ,ਤੇਲ ਦੀ ਵਰਤੋਂ ਘਟਾ ਕੇ ਤੰਬਾਕੂ ਪਦਾਰਥਾਂ ਅਤੇ ਹੋਰ ਨਸਿਆਂ ਦੇ ਸੇਵਨ ਤੋਂ ਪ੍ਰਹੇਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸਰੀਰਕ ਗਤੀਵਿਧੀ ਕਰਨਾ, ਰੋਜਾਨਾ ਸੈਰ,ਮੌਸਮ ਅਨੁਸਾਰ ਫਲ ਸਬਜੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ।ਨਿਯਮਤ ਤੌਰ ਤੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਦਵਾਈ ਲੈਣੀ ਚਾਹੀਦਾ ਹੈ।