ਲੁਧਿਆਣਾ 29 ਜੁਲਾਈ 2024 (ਪੰਜਾਬੀ ਖਬਰਨਾਮਾ) : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਐਤਵਾਰ ਦੇਰ ਸ਼ਾਮ ਨੂੰ ਉਸ ਵੇਲੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੇ ਪੈਥੋਲਜੀ ਵਿਭਾਗ ਦੇ ਇੱਕ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਕਮਰੇ ’ਚੋਂ ਲਟਕਦੀ ਹੋਈ ਮਿਲੀ। ਮ੍ਰਿਤਕ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਜੋਗੇਸ਼ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਪੀਏਯੂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਵਿਦਿਆਰਥੀ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ ਭਲਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ l ਪੁਲਿਸ ਨੂੰ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ l ਫਿਲਹਾਲ ਲੁਧਿਆਣਾ ਪੁਲਿਸ ਵਿਦਿਆਰਥੀ ਦੇ ਸਾਥੀਆਂ ਕੋਲੋਂ ਪੁੱਛਗਿੱਛ ਕਰਨ ਵਿੱਚ ਜੁੱਟ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਯੋਗੇਸ਼ ਰਾਜਸਥਾਨ ਤੋਂ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਪੈਥੋਲਜੀ ਵਿਭਾਗ ਵਿੱਚ ਪਹਿਲੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ l ਕੁਝ ਲੋਕਾਂ ਦਾ ਇਹ ਵੀ ਕਹਿਣਾ ਸੀ ਕਿ ਜੋਗੇਸ਼ ਲਗਾਤਾਰ ਪਰੇਸ਼ਾਨ ਚੱਲ ਰਿਹਾ ਸੀ।
ਐਤਵਾਰ ਦੇਰ ਸ਼ਾਮ ਨੂੰ ਉਹ ਆਪਣੇ ਹੋਸਟਲ ਦੇ ਕਮਰੇ ਵਿੱਚ ਮੌਜੂਦ ਸੀ ਇਸੇ ਦੌਰਾਨ ਕੁਝ ਵਿਦਿਆਰਥੀਆਂ ਨੇ ਕਮਰੇ ਵਿੱਚ ਉਸ ਦੀ ਲਾਸ਼ ਲਟਕਦੀ ਹੋਈ ਦੇਖੀ l ਜਾਣਕਾਰੀ ਤੋਂ ਬਾਅਦ ਵਾਰਡਨ ਤੁਰੰਤ ਮੌਕੇ ਤੇ ਪਹੁੰਚਿਆ ਅਤੇ ਇਸ ਦੀ ਜਾਣਕਾਰੀ ਥਾਣਾ ਪੀਏਯੂ ਦੀ ਪੁਲਿਸ ਨੂੰ ਦਿੱਤੀl ਮ੍ਰਿਤਕ ਦੇ ਪਰਿਵਾਰਿਕ ਮੈਂਬਰ ਜਿਵੇਂ ਹੀ ਭਲਕੇ ਲੁਧਿਆਣਾ ਪਹੁੰਚਣਗੇ ਤਾਂ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ l ਫਿਲਹਾਲ ਥਾਣਾ ਪੀਏਯੂ ਦੀ ਪੁਲਿਸ ਇਸ ਮਾਮਲੇ ਦੀ ਪੜਤਾਲ ਵਿੱਚ ਜੁੱਟ ਗਈ ਹੈ l