(ਪੰਜਾਬੀ ਖਬਰਨਾਮਾ) 16 ਮਈ : ਬੇਟਮਾ ਥਾਣਾ ਖੇਤਰ (MP ਇੰਦੌਰ) ਦੇ ਅਧੀਨ ਘਾਟਾਬਿੱਲੋਦ ਹਾਈਵੇਅ ‘ਤੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਇੱਕ ਬੋਲੈਰੋ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕ ਗੁਨਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਾਰੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਅਲੀਰਾਜਪੁਰ ਦੇ ਪਿੰਡ ਬੋਰੀ ਗਏ ਹੋਏ ਸਨ। ਵਾਪਸ ਆਉਂਦੇ ਸਮੇਂ ਘਾਟਾਬਿੱਲੋਦ ਵਿਚ ਅਣਪਛਾਤੇ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਏਐਸਪੀ ਇੰਦੌਰ ਰੁਪੇਸ਼ ਦਿਵੇਦੀ ਨੇ ਦੱਸਿਆ ਕਿ 8 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ
ਜਾਣਕਾਰੀ ਮੁਤਾਬਕ ਹਾਦਸਾ ਬੁੱਧਵਾਰ ਰਾਤ ਕਰੀਬ 10.30 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ।