20 ਅਗਸਤ 2024 : ਬਾਲੀਵੁੱਡ ਅਦਾਕਾਰ ਸਮਰਾਟ ਮੁਖਰਜੀ ਨੂੰ ਪੁਲਿਸ ਨੇ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ। ਅਦਾਕਾਰ ਦੀ ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਘਟਨਾ ਦੇਰ ਰਾਤ ਵਾਪਰੀ। ਮੋਟਰਸਾਈਕਲ ‘ਤੇ ਜਾ ਰਿਹਾ 29 ਸਾਲਾ ਲੜਕਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਜ਼ਖਮੀ ਲੜਕੇ ਨੂੰ ਪਹਿਲਾਂ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਹ ਘਟਨਾ ਕੋਲਕਾਤਾ ਦੇ ਬੇਹਾਲਾ ਇਲਾਕੇ ਦੀ ਹੈ। ਜ਼ਖਮੀ ਲੜਕਾ ਬੇਹਾਲਾ ਦੀ ਵਿਦਿਆਸਾਗਰ ਕਲੋਨੀ ਦਾ ਰਹਿਣ ਵਾਲਾ ਹੈ।

ਹਾਦਸੇ ‘ਚ ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪਹਿਲਾਂ ਐਮਆਰ ਬੰਗੜ ਹਸਪਤਾਲ ਲਿਜਾਇਆ ਗਿਆ। ਫਿਰ ਉਸ ਨੂੰ SSKM ਹਸਪਤਾਲ ਰੈਫਰ ਕਰ ਦਿੱਤਾ ਗਿਆ। ਕੋਲਕਾਤਾ ਪੁਲਿਸ ਨੇ ਇਸ ਸੜਕ ਹਾਦਸੇ ਉਤੇ ਕਿਹਾ ਹੈ ਕਿ ਅਦਾਕਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੁਣ ਮੈਡੀਕਲ ਟੈਸਟ ਲਈ ਲਿਜਾਇਆ ਜਾ ਰਿਹਾ ਹੈ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।”

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।