ਨਵੀਂ ਦਿੱਲੀ, 10 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਬਾਲੀਵੁੱਡ ਦੇ ਸੁਪਰਸਟਾਰ ਫਿਲਮ ਇੰਡਸਟਰੀ ਦੇ ਉਨ੍ਹਾਂ ਕਲਾਕਾਰਾਂ ‘ਚ ਸ਼ਾਮਿਲ ਹਨ ਜੋ ਸੀਨੀਅਰ ਅਤੇ ਫਿੱਟ ਹਨ। ਹਾਲਾਂਕਿ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਕੁਝ ਠੀਕ ਨਹੀਂ ਹੈ। ਦਰਅਸਲ, ਕੁਝ ਦਿਨ ਪਹਿਲਾਂ ਹੀ ਇਹ ਖਬਰ ਆਈ ਸੀ ਕਿ 89 ਸਾਲ ਦੇ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਐਡਮਿਟ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਸਾਹ ਲੈਣ ‘ਚ ਮੁਸ਼ਕਲ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਤੇ ਫਿਰ ਉਨ੍ਹਾਂ ਨੂੰ ਆਈਸੀਯੂ ‘ਚ ਐਡਮਿਟ ਕੀਤਾ ਗਿਆ।

ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ (Hema Malini) ਨੇ ਵੀ ਉਨ੍ਹਾਂ ਦੀ ਹੈਲਥ ਅਪਡੇਟ ਨੂੰ ਫੈਨਜ਼ ਨਾਲ ਸਾਂਝਾ ਕੀਤਾ ਸੀ ਤੇ ਦੱਸਿਆ ਸੀ ਕਿ ਪਹਿਲਾਂ ਤੋਂ ਉਨ੍ਹਾਂ ਦੀ ਹਾਲਤ ‘ਚ ਸੁਧਾਰ ਹੈ। ਹਾਲਾਂਕਿ ਹੁਣ ਖਬਰ ਆਈ ਹੈ ਕਿ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਹੁੰਦੀ ਜਾ ਰਹੀ ਹੈ। ਇਸ ਵੇਲੇ ਧਰਮਿੰਦਰ ਦਾ ਪੂਰਾ ਪਰਿਵਾਰ ਹਸਪਤਾਲ ‘ਚ ਮੌਜੂਦ ਹੈ ਅਤੇ ਡਾਕਟਰਾਂ ਦੀ ਦੇਖਭਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਫੈਨਜ਼ ਲਗਾਤਾਰ ਧਰਮਿੰਦਰ ਦੇ ਸਿਹਤਮੰਦ ਹੋਣ ਦੀ ਦੁਆ ਕਰ ਰਹੇ ਹਨ। 8 ਦਸੰਬਰ ਨੂੰ ਧਰਮਿੰਦਰ ਆਪਣਾ 90ਵਾਂ ਜਨਮਦਿਨ ਮਨਾਉਣਗੇ।

ਇਨ੍ਹਾਂ ਫਿਲਮਾਂ ‘ਚ ਨਜ਼ਰ ਆਉਣਗੇ ਧਰਮਿੰਦਰ

ਧਰਮਿੰਦਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਪਿਛਲੀ ਵਾਰ ਸ਼ਾਹਿਦ ਕਪੂਰ ਤੇ ਕ੍ਰਿਤੀ ਸੈਨਨ ਦੀ ‘ਤੇਰੀ ਬਾਤੋਂ ਮੇਂ ਐਸਾ ਉਲਝਾ ਜੀਆ’ ਵਿਚ ਦੇਖਿਆ ਗਿਆ ਸੀ। ਉਨ੍ਹਾਂ ਨੂੰ ਆਲੀਆ ਭੱਟ ਤੇ ਰਣਵੀਰ ਸਿੰਘ ਦੀ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਵੀ ਦੇਖਿਆ ਗਿਆ ਸੀ। ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਧਰਮਿੰਦਰ ਸ਼੍ਰੀਰਾਮ ਰਾਘਵਨ ਦੀ ਯੁੱਧ ਡਰਾਮਾ ‘ਇੱਕੀਸ’ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ‘ਆਪਣੇ 2’ ‘ਚ ਵੀ ਨਜ਼ਰ ਆਉਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।