2 ਸਤੰਬਰ 2024 : ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਿਲੰਗਾਨਾ ਦੇ ਹੈਦਰਾਬਾਦ ਜਾਣ ਵਾਲੀ ਇੰਡੀਗੋ ਦੀ ਉਡਾਣ ’ਚ ਅੱਜ ਬੰਬ ਹੋਣ ਦੀ ਸੂਚਨਾ ਮਿਲੀ ਜਿਸ ਮਗਰੋਂ ਜਹਾਜ਼ ਨਾਗਪੁਰ ਹਵਾਈ ਅੱਡੇ ’ਤੇ ਉਤਾਰਨ ਦਾ ਫ਼ੈਸਲਾ ਕੀਤਾ ਗਿਆ। ਇੰਡੀਗੋ ਨੇ ਇੱਕ ਬਿਆਨ ’ਚ ਕਿਹਾ ਕਿ ਜਬਲਪੁਰ ਤੋਂ ਹੈਦਰਾਬਾਦ ਜਾਣ ਵਾਲੀ ਉਡਾਣ ਨੰਬਰ 6ਈ-7308 ’ਚ ਅੱਜ ਸਵੇਰੇ ਬੰਬ ਹੋਣ ਦੀ ਸੂਚਨਾ ਮਿਲੀ ਸੀ ਜਿਸ ਮਗਰੋਂ ਇਸ ਨੂੰ ਨਾਗਪੁਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਉਤਾਰਿਆ ਗਿਆ।

ਬਿਆਨ ਅਨੁਸਾਰ ‘ਨਾਗਪੁਰ ਹਵਾਈ ਅੱਡੇ ’ਤੇ ਜਹਾਜ਼ ਉਤਾਰਨ ਮਗਰੋਂ ਸਾਰੇ ਮੁਸਾਫ਼ਰਾਂ ਨੂੰ ਬਾਹਰ ਕੱਢਿਆ ਗਿਆ ਤੇ ਜਹਾਜ਼ ਦੀ ਜ਼ਰੂਰੀ ਜਾਂਚ ਕੀਤੀ ਗਈ।’ ਪੁਲੀਸ ਨੇ ਦੱਸਿਆ ਕਿ ਜਹਾਜ਼ ਦੇ ਪਖਾਨੇ ’ਚ ਇੱਕ ਕਾਗਜ਼ ਮਿਲਿਆ ਜਿਸ ’ਤੇ ਲਿਖਿਆ ਸੀ ਕਿ ਜਹਾਜ਼ ’ਚ ਬੰਬ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੂੰ ਜਾਂਚ ਦੌਰਾਨ ਕੁਝ ਵੀ ਸ਼ੱਕੀ

ਨਹੀਂ ਮਿਲਿਆ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।