Bomb Threats to Ahmedabad Schools(ਪੰਜਾਬੀ ਖ਼ਬਰਨਾਮਾ): ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਮੇਲ ਭੇਜੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਦਰਅਸਲ, 1 ਮਈ ਨੂੰ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ 200 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਸੀ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਅਜਿਹੇ ‘ਚ ਇਸ ਘਟਨਾ ਦੇ ਚਾਰ ਦਿਨ ਬਾਅਦ ਹੀ ਕਈ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਇੱਕੋ ਸਮੇਂ ਭੇਜੀਆਂ ਗਈਆਂ ਹਨ।