infrastructure development

ਹੁਸ਼ਿਆਰਪੁਰ, 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।

ਵਿਧਾਇਕ ਜਿੰਪਾ ਨੇ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜ਼ੀਹ ਹੈ ਕਿ ਆਮ ਜਨਤਾ ਨੂੰ ਬੁਨਿਆਦੀ ਸੁਵਿਧਾਵਾਂ ਸਮੇਂ ਸਿਰ ਅਤੇ ਬਿਹਤਰ ਗੁਣਵੱਤਾ ਵਿਚ ਉਪਲਬੱਧ ਕਰਵਾਈਆਂ ਜਾਣ।

ਵਿਧਾਇਕ ਨੇ ਅੱਗੇ ਕਿਹਾ ਕਿ ਵਾਰਡ ਦੇ ਲੋਕਾਂ ਵਲੋਂ ਸਮੇਂ-ਸਮੇਂ ’ਤੇ ਜੋ ਵੀ ਸਮੱਸਿਆਵਾਂ ਉਨ੍ਹਾਂ ਨੂੰ ਦੱਸੀਆਂ ਜਾਂਦੀਆਂ ਹਨ, ਉਨ੍ਹਾਂ  ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕੇ ਦੀਆਂ ਹੋਰ ਸਮੱਸਿਆਵਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਮੌਕੇ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ, ਵਾਰਡ ਕੌਂਸਲਰ ਵਿਮਲਾ ਦੇਵੀ, ਨੀਲਮ ਵਾਲੀਆ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।