ਚੰਡੀਗੜ੍ਹ, 24 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੋਰੀਡੋਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ।
ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਦਨ ‘ਚ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਸਦਨ ਵੱਲੋ ਤਿੰਨੋ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਕਰਾਰ ਦੇਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਦੇਣ ਦਾ ਫੈਸਲਾ ਵੀ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਰੌਲਾ ਰੱਪਾ ਪਾਉਣ ਵਾਲਾ ਨਹੀਂ ਬਲਕਿ ਮੁਕੱਦਸ ਦਿਨ ਹੈ। ਪਹਿਲੀ ਵਾਰ ਹੈ ਜਦੋਂ ਪੰਜਾਬ ਦੀ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਕੇ ਗੁਰੂ ਦੇ ਚਰਨਾਂ ਵਿਚ ਸਿੱਜਦਾ ਕਰਨ ਲਈ ਆਈ ਹੈ। ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਜਲਾਸ ਵਿੱਚ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਸ਼੍ਰੀ ਗੁਰੂ ਤੇਗ ਬਾਹਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ। ਮੁੱਖ ਮੰਤਰੀ ਵੱਲੋਂ ਸਦਨ ਵਿਚ ਵਿਰੋਧੀ ਧਿਰ ਦਾ ਧੰਨਵਾਦ। ਇਹ ਦਿਨ ਇਹ ਸ਼ਤਾਬਦੀਆਂ ਰਾਜਨੀਤੀ ਤੋਂ ਉਪਰ ਉੱਠਣ ਦਾ ਦਿਨ। ਗੁਰੂ ਸਾਹਿਬ ਦੀ ਕੁਰਬਾਨੀ ਕਾਇਨਾਤ ਦੀ ਕੁਰਬਾਨੀ ਹੈ। ਸੁਖੀ ਸਾਂਦੀ ਸਾਰਾ ਕਾਰਜ ਸਿਰੇ ਚੜ੍ਹਨ ਦੀ ਅਰਦਾਸ ਕਰਦੇ ਹਾਂ।
