13 ਜੂਨ (ਪੰਜਾਬੀ ਖਬਰਨਾਮਾ):ਫਾਜ਼ਿਲਕਾ ਵਿੱਚ BSF ਜਵਾਨਾਂ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਯਤਨਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਨਾਰਕੋ-ਸਿੰਡੀਕੇਟ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। BSF ਤੇ ਪੰਜਾਬ ਪੁਲਿਸ ਨੇ ਡਰੋਨ ਰਾਹੀਂ ਭਾਰਤ ਵੱਲ ਸੁੱਟੀ ਗਈ ਸ਼ੱਕੀ ਨਸ਼ੀਲੇ ਪਦਾਰਥ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲਾਲਾਬਾਦ ਸਾਹਿਬ ਡਿਵੀਜ਼ਨ ਦੇ ਡੀਐਸਪੀ ਦੇ ਦੱਸਿਆ ਗਿਆ ਕਿ ਭਾਰਤ ਪਾਕ ਸਰਹੱਦ ਬੀਓਪੀ ਸੰਤੋਖ ਸਿੰਘ ਵਾਲਾ ਵਿਖੇ ਬੀਐਸਐਫ ਦੀ 52 ਬਟਾਲੀਅਨ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਚਲਾਏ ਅਭਿਆਨ ਦੌਰਾਨ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਹੈਰੋਇਨ ਡਰੋਨ ਰਾਹੀਂ ਭਾਰਤ ਵੱਲ ਸੁੱਟੀ ਗਈ ਸੀ।

ਨਸ਼ੀਲੇ ਪਦਾਰਥਾਂ ਨੂੰ 01 ਛੋਟੀ ਟਾਰਚ ਦੇ ਨਾਲ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਗਿਆ ਸੀ। 01 ਮੈਟਲ ਰਿੰਗ ਵੀ ਪੈਕਟ ਨਾਲ ਜੁੜੀ ਹੋਈ ਮਿਲੀ। ਉਨ੍ਹਾਂ ਦੱਸਿਆ ਕਿ ਜਲਦ ਹੀ ਡਰੱਗ ਪੈਡਲਰ ਵੀ ਕਾਬੂ ਕੀਤੇ ਜਾਣਗੇ। ਇਸ ਸਬੰਧ ਵਿੱਚ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।