(ਪੰਜਾਬੀ ਖ਼ਬਰਨਾਮਾ):ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ।
ਰਾਕੇਸ਼ ਸੁਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਇਸ ਮੌਕੇ ਰਾਕੇਸ਼ ਸੁਮਨ ਨੇ ਆਖਿਆ ਕਿ ਮੁੱਖ ਮੰਤਰੀ ਦਲਿੱਤਾਂ ਲਈ ਕੰਮ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ।