ਨਵੀਂ ਦਿੱਲੀ(ਪੰਜਾਬੀ ਖਬਰਨਾਮਾ): ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਆਪਣਾ 7ਵਾਂ ਬਜਟ ਪੇਸ਼ ਕਰ ਰਹੀ ਹੈ। ਨਿੱਜੀ ਟੈਕਸ ਦਾਤਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਨਵੀਂ ਟੈਕਸ ਰਿਜੀਮ ਵਿੱਚ ਸਟੈਂਡਰਡ ਡਿਡਕਸ਼ਨ ਨੂੰ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ ਸਸਤੇ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੈਂਸਰ ਦੀ ਦਵਾਈ ਵੀ ਸਸਤੀ ਕਰ ਦਿੱਤੀ ਗਈ ਹੈ। ਲਿਥੀਅਮ ਆਇਨ ਬੈਟਰੀਆਂ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਲੈਕਟ੍ਰਿਕ ਵਾਹਨ ਵੀ ਸਸਤੇ ਹੋ ਸਕਦੇ ਹਨ। ਨਾਲ ਹੀ ਇਮਪੋਰਟੇਡ ਜਵੈਲਰੀ ਵੀ ਸਸਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਸੋਲਰ ਐਨਰਜੀ – ਸੋਲਰ ਸੈੱਲ ਬਣਾਉਣ ਲਈ ਵਰਤੇ ਜਾਣ ਵਾਲੇ ਸਮਾਨ ‘ਤੇ ਕਸਟਮ ਡਿਊਟੀ ਵਿੱਚ ਰਾਹਤ ਜਾਰੀ ਰਹੇਗੀ।
ਲੈਦਰ -ਟੈਕਸਟਾਈਲ-ਐਕਸਪੋਰਟ ਵਧਾਉਣ ਲਈ ਕਸਟਮ ਡਿਊਟੀ ਘਟਾਈ ਜਾਵੇਗੀ।
ਸੋਨਾ ਅਤੇ ਚਾਂਦੀ – ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।
ਇਲੈਕਟ੍ਰਾਨਿਕਸ – ਕਸਟਮ ਡਿਊਟੀ ਆਕਸੀਜਨ ਫਰੀ ਤਾਂਬੇ ‘ਤੇ ਘਟਾਈ ਜਾਵੇਗੀ।
ਪੈਟਰੋਕੈਮੀਕਲ – ਅਮੋਨੀਅਮ ਨਾਈਟ੍ਰੇਟ ‘ਤੇ ਕਸਟਮ ਡਿਊਟੀ ਵਧੇਗੀ।
ਪੀਵੀਸੀ-ਇੰਪੋਰਟ ਘਟਾਉਣ ਲਈ 10 ਤੋਂ 25 ਪ੍ਰਤੀਸ਼ਤ ਤੱਕ ਵਧਾਇਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।