• ਪਿਛਲੇ ਸਮੇਂ ਤੋਂ ਲੰਬਿਤ ਸਫਾਈ ਸੇਵਕਾਂ ਦੀ ਕੰਟਰੈਕਟ ਭਰਤੀ ਨੂੰ ਜਲਦ ਬੂਰ ਪੈਣ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਫਰਵਰੀ  ( ਪੰਜਾਬੀ ਖ਼ਬਰਨਾਮਾ): ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸ਼ੈਰੀ ਕਲਸੀ ਵਲੋਂ ਚੰਡੀਗੜ੍ਹ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ, ਓਮਾ ਸੰਕਰ ਨਾਲ ਮੀਟਿੰਗ ਕੀਤੀ ਗਈ ਤੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ।

 ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਸਫਾਈ ਸੇਵਕਾਂ ਦੀ ਕੰਟਰੈਕਟ ਭਰਤੀ ਨੂੰ ਜਲਦ ਬੂਰ ਪੈਣ ਜਾ ਰਿਹਾ ਹੈ ਅਤੇ ਜਲਦ ਹੀ ਇਸ ਸਬੰਧੀ ਵੇਰਵੇ ਜਾਰੀ ਹੋਣਗੇ।

 ਉਨ੍ਹਾਂ ਅੱਗੇ ਕਿਹਾ ਕਿ ਸਫਾਈ ਸੇਵਕ ਕਾਫੀ ਲੰਮੇ ਸਮੇਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਮੰਗ ਸੀ ਕਿ ਸਾਨੂੰ ਕੰਟਰੈਕਟ ਬੈਸ ਤੇ ਭਰਤੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਬੰਧਤ ਵਿਭਾਗ ਨਾਲ ਇਸ ਮੁੱਦੇ ਤੇ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਜਲਦ ਸਫਾਈ ਸੇਵਕਾਂ ਦੀ ਇਹ ਮੰਗ ਪੂਰੀ ਹੋ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਫਾਈ ਸੇਵਕ ਮੇਰੇ ਪਰਿਵਾਰ ਦਾ ਹਿੱਸਾ ਹਨ ਅਤੇ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਰੂਪ ਦੇਣ ਲਈ, ਮੈਂ ਵਚਨਬੱਧ ਹਾਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।