condolences

19 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ.ਬੈਂਸ ਨੇ ਕਿਹਾ ਕਿ ਸ੍ਰੀਮਤੀ ਲੀਲਾ ਦੇਵੀ ਦੇ ਅਚਾਨਕ ਸਦੀਵੀ ਵਿਛੋੜਾ ਦੇਣ ਤੇ ਉਹ ਪਰਿਵਾਰ ਨਾਲ ਦੁੱਖ ਵੰਡਾਉਦੇ ਹਨ ਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਜਿਹੇ ਮੌਕੇ ਮੇਰੀ ਪਰਿਵਾਰ ਨਾਲ ਦਿਲੋ ਹਮਦਰਦੀ ਹੈ, ਅਸੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।