ਹੁਸ਼ਿਆਰਪੁਰ, 28 ਜਨਵਰੀ (ਪੰਜਾਬੀ ਖ਼ਬਰਨਾਮਾ)

  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ।

 ਕੈਬਨਿਟ ਮੰਤਰੀ ਨੇ ਆਪਣੇ ਦਫ਼ਤਰ ਵਿਚ ਲਗਾਏ ਜਨਤਾ ਦਰਬਾਰ ਵਿਚ ਕਰੀਬ 300 ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ, ਮਾਈਨਿੰਗ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਇਤਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਨੂੰ ਵਚਨਬੱਧ ਢੰਗ ਨਾਲ ਦੂਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।     

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।