ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਖੋਲ੍ਹੇ ਗਏ ਰੈੱਡ ਕਰਾਸ ਸਕੂਲ ਆਫ਼ ਵੋਕੇਸ਼ਨਲ ਲਰਨਿੰਗ ਦਾ ਉਘਾਟਨ ਕਰਦਿਆਂ ਕਿਹਾ ਕਿ ਸੁਸਾਇਟੀ ਸੇਵਾ ਦੇ ਖੇਤਰ ਵਿਚ ਬੇਮਿਸਾਲ ਕਾਰਜ ਕਰ ਰਹੀ ਹੈ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸੇਵਾ ਦੇ ਖੇਤਰ ਅਤੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਅਨੇਕਾ ਪ੍ਰੋਜੈਕਟਾਂ ’ਤੇ ਬਿਹਤਰੀਨ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਨੇ ਅੱਜ ਵਰਧਮਾਨ ਗਰੁੱਪ ਦੇ ਸਹਿਯੋਗ ਨਾਲ ਜੋ ਰੈੱਡ ਕਰਾਸ ਸਕੂਲ ਆਫ਼ ਵੋਕੇਸ਼ਨਲ ਲਰਨਿੰਗ ਖੋਲਿ੍ਹਆ ਹੈ, ਉਸ ਦਾ ਸਾਡੀਆਂ ਬੇਟੀਆਂ ਨੂੰ ਬਹੁਤ ਲਾਭ ਮਿਲੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੋਕੇਸ਼ਨ ਟ੍ਰੇਨਿੰਗ ਸੈਂਟਰ ਵਿਚ ਕੰਪਿਊਟਰ ਸੈਂਟਰ, ਬਿਊਟੀ ਪਾਰਲਰ ਅਤੇ ਵੈਲਨੈਸ ਸੈਂਟਰ, ਟਾਈਪ ਐਂਡ ਸਟੈਨੋਗ੍ਰਾਫੀ ਸੈਂਟਰ ਅਤੇ ਫੈਸ਼ਨ ਡਿਜਾਈਨਿੰਗ ਸੈਂਟਰਾਂ ਦੀਆਂ ਇਮਾਰਤਾਂ ਨੂੰ ਰੈਨੋਵੇਟ ਕਰਨ ਲਈ ਵਰਧਮਾਨ ਗਰੁੱਪ ਦੀ ਬਹੁਤ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਵਰਧਮਾਨ ਏ. ਈ ਵੱਲੋਂ ਪੂਰੀ ਮਿਹਨਤ, ਲਗਨ ਅਤੇ ਦਿਲ ਨਾਲ ਕੰਮ ਕਰਦੇ ਹੋਏ ਟੇ੍ਰਨਿੰਗ ਸੈਂਟਰ ਦੀ ਨੁਹਾਰ ਨੂੰ ਬਦਲ ਕੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੈਂਟਰ ਲੜਕੀਆਂ ਨੂੰ ਸਵੈਰੋਜ਼ਗਾਰ ਦੇਣ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। ਉਨ੍ਹਾਂ ਰੈੱਡ ਕਰਾਸ ਵਲੋਂ ਕੀਤੇ ਜਾ ਰਹੇ ਵੱਖ-ਵੱਖ ਲੋਕ ਭਲਾਈ ਦੇ ਕੰਮਾਂ ਲਈ ਰੈੱਡ ਕਰਾਸ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਪੰਜਾਬ ਦੁਆਰਾ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਦੱਸਿਆ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਦੱਸਿਆ ਕਿ ਰੈੱਡ ਕਰਾਸ ਸਕੂਲ ਆਫ਼ ਵੋਕੇਸ਼ਨਲ ਲਰਨਿੰਗ ਦਾ ਨਵੀਨੀਕਰਨ ਵਰਧਮਾਨ ਏ ਈ ਦੁਆਰਾ ਕਰਵਾਇਆ ਗਿਆ ਹੈ ਅਤੇ ਇਹ ਸੈਂਟਰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਸੈਂਟਰ ਵਿਚ ਅੰਤਰਰਾਸ਼ਟਰੀ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਟੇ੍ਰਨਿੰਗ ਦਿੱਤੀ ਜਾਵੇਗੀ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਥੇ ਕਰਵਾਏ ਜਾਣ ਵਾਲੇ ਕੋਰਸ 6 ਮਹੀਨੇ ਅਤੇ ਇਕ ਸਾਲ ਦੇ ਸਮੇਂ ਦੇ ਹੁੰਦੇ ਹਨ ਅਤੇ ਇਨ੍ਹਾਂ ਕੋਰਸਾਂ ਉਪਰੰਤ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅਕਾਊਂਟੈਂਸੀ ਅਤੇ ਟੈਲੀ ਦੇ ਕੋਰਸ ਵੀ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਲੁਧਿਆਣਾ ਬੇਵਰੇਜਿਜ਼, ਜੀ.ਐਨ.ਏ ਯੂਨੀਵਰਸਿਟੀ, ਉਨਤੀ ਕੋਆਪਰੇਟਿਵ ਸੁਸਾਇਟੀ, ਐਸ.ਪੀ.ਐਨ ਕਾਲਜ ਮੁਕੇਰੀਆਂ, ਰਾਈਸ ਸ਼ੈਲਰਜ਼ ਐਸੋਸੀਏਸ਼ਨ, ਸਨਸ਼ਾਈਨ ਕੰਪੋਨੈਂਟ ਪ੍ਰਾਈਵੇਟ ਲਿਮਟਡ ਵਰਗੀਆਂ ਕੰਪਨੀਆਂ ਅਤੇ ਹੋਰਨਾਂ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਵਰਧਮਾਨ ਗਰੁੱਪ ਦੇ ਪ੍ਰੈਜ਼ੀਡੈਂਟ ਆਈ.ਜੇ.ਐਮ.ਐਸ ਸਿੱਧੂ, ਡਾਇਰੇਕਟਰ ਵਿੱਤ ਤੇ ਪ੍ਰਸ਼ਾਸਨ ਤਰੁਣ ਚਾਵਲਾ, ਅਨੁਰਾਗ ਸੂਦ, ਕੈਰੀਅਰ ਕਾਊਂਸਲਰ ਅਦਿਤਿਆ ਰਾਣਾ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਾਰੇ ਮੈਂਬਰ ਮੌਜੂਦ ਸਨ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।