(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਪਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਅੱਜ ਜਦੋਂ ਉਹ ਕੰਮ ਉਤੇ ਜਾ ਰਿਹਾ ਸੀ ਤਾਂ  ਟਰਾਲੇ ਦੀ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਧਰਮਿੰਦਰ ਸਿੰਘ ਦੀ ਮੌਤ ਹੋ ਗਈ।

ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ। ਧਰਮਿੰਦਰ ਸਿੰਘ ਫ਼ਿਰੋਜ਼ਪੁਰ ਦੇ ਪਿੰਡ ਰਾਮਪੁਰਾ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ ਕਰੀਬ 35 ਸਾਲ ਸੀ। ਧਰਮਿੰਦਰ ਸਿੰਘ ਆਪਣੇ ਪਿੱਛੇ ਛੋਟੀ ਬੇਟੀ ਅਤੇ ਪਤਨੀ ਛੱਡ ਗਿਆ ਹੈ।
ਦੱਸ ਦਈਏ ਕਿ ਜਦੋਂ ਧਰਮਿੰਦਰ ਸਿੰਘ ਆਪਣੇ ਸਾਥੀ ਡਰਾਈਵਰ ਨਾਲ ਜਾ ਰਿਹਾ ਸੀ ਤਾਂ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਧਰਮਿੰਦਰ ਸਿੰਘ ਦੀ ਮੌਤ ਹੋ ਗਈ। ਧਰਮਿੰਦਰ ਸਿੰਘ 10 ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਧਰਮਿੰਦਰ ਦਾ ਪਰਿਵਾਰ ਫ਼ਿਰੋਜ਼ਪੁਰ ਵਿੱਚ ਹੀ ਰਹਿੰਦਾ ਹੈ। ਧਰਮਿੰਦਰ ਦੇ ਘਰ ਵਿਚ ਰੋਟੀ ਕਮਾਉਣ ਵਾਲਾ ਇਕੱਲਾ ਮੈਂਬਰ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!