canada

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਅੱਜ ਕੈਨੇਡਾ ਨੇ ਅਮਰੀਕਾ ਅਤੇ ਚੀਨ ਜਾਣ ਵਾਲੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਰੀ ਕੀਤੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਕੈਨੇਡੀਅਨ ਅਤੇ ਹੋਰ ਵਿਦੇਸ਼ੀ ਨਾਗਰਿਕ, ਜੋ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਜਾ ਰਹੇ ਹਨ, ਨੂੰ ਉੱਥੋਂ ਦੀ ਸਰਕਾਰ ਕੋਲ ਰਜਿਸਟਰਡ ਕਰਵਾਉਣ ਲਾਜ਼ਮੀ ਹੈ।
ਰਜਿਸਟ੍ਰੇਸ਼ਨ ਦੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ, ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਨੇਡੀਅਨ ਨਾਗਰਿਕਾਂ ਨੂੰ ਚੀਨ ਵਿੱਚ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਲਈ ਕਿਹਾ ਗਿਆ ਹੈ, ਖ਼ਾਸ ਕਰ ਦੋਹਰੀ ਨਾਗਰਿਕਤਾ ਵਾਲੇ ਨਾਗਿਰਕਾਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਆਖਿਆ ਗਿਆ ਹੈ ।

ਸੰਖੇਪ:-ਕੈਨੇਡਾ ਨੇ ਅਮਰੀਕਾ ਅਤੇ ਚੀਨ ਜਾ ਰਹੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਰਜਿਸਟ੍ਰੇਸ਼ਨ ਦੀ ਸ਼ਰਤ ਨੂੰ ਲਾਗੂ ਕਰਨ ਦੀ ਹਦਾਇਤ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।