ਨਵਾਂਸ਼ਹਿਰ, 2 ਮਈ 2024(ਪੰਜਾਬੀ ਖ਼ਬਰਨਾਮਾ):-ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ, ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਤਹਿਤ ਜ਼ਿਲ੍ਹਾ ਬਿਊਰੋ—ਕਮ—ਮਾਡਲ ਕੈਰੀਅਰ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਇੱਕ ਕੈਰੀਅਰ ਟਾਕ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਰੀਅਰ ਟਾਕ ਵਿੱਚ ਯੰਗ ਪ੍ਰੋਫੈਸ਼ਨਲ ਸ਼੍ਰੀਮਤੀ ਹਿਨਾ ਭਾਟੀਆ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਅਤੇ ਮਾਡਲ ਕੈਰੀਅਰ ਸੈਂਟਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਆਨਲਾਈਨ ਪੋਰਟਲਾਂ ਰਾਹੀਂ ਪ੍ਰਦਾਨ ਕੀਤੀਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਦਸਵੀਂ/ਬਾਰ੍ਹਵੀਂ ਤੋਂ ਬਾਅਦ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਰਾਕੇਸ਼ ਕੁਮਾਰ ਗਾਈਡੈਂਸ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ 10ਵੀਂ, ਬਾਰ੍ਹਵੀਂ ਤੋਂ ਬਾਅਦ ਕੋਰਸਾਂ ਅਤੇ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਰੀਆਰ ਟਾਕ ਵਿੱਚ ਲਗਭਗ 42 ਵਿਦਿਆਰਥੀਆਂ ਨੇ ਭਾਗ ਲਿਆ। ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਕੀਤੀ ਗਈ ਇਸ ਗਤੀਵਿਧੀ ਦੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਿੰਦਰ ਸਿੰਘ ਗਿੱਲ ਵਲੋਂ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਹੋ ਜਿਹੇ ਪ੍ਰੋਗਰਾਮ ਕਰਨ ਲਈ ਕਿਹਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!