Category: ਸੰਪਰਕ

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਦਸੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ…

-ਐਸ.ਡੀ.ਐਮ ਨਵਾਂਸ਼ਹਿਰ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 26 ਦਸੰਬਰ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਮ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਵਾਰਡ ਵਾਈਜ਼ ਵੋਟਰ ਸੂਚੀਆਂ ਤਿਆਰ ਕਰਨ ਲਈ ਸਬ-ਡਵੀਜ਼ਨ ਨਵਾਂਸ਼ਹਿਰ ਨਾਲ ਸਬੰਧਿਤ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ  ਅਤੇ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪਣੇ ਅਧੀਨ ਆਉਂਦੇ ਬੂਥਾਂ ‘ਤੇ ਹਰ ਇੱਕ ਯੋਗ ਵੋਟਰ ਦੀ ਵੋਟ ਬਣਾਉਣ ਸਬੰਧੀ ਹਰ ਸੰਭਵ ਉਪਰਾਲੇ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਦੀ ਵਰਤੋਂ ਕਰਨ ਤੋਂ ਵਾਂਝਾਂ ਨਾ ਰਹਿ ਸਕੇ। ਇਥੇ ਹੀ ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ 29 ਦਸੰਬਰ 2023 ਸ਼ਾਮ 04:00 ਵਜੇ ਤੱਕ ਗ੍ਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਨਾਲ ਸਬੰਧਿਤ ਦਾਅਵੇ ਅਤੇ ਇਤਰਾਜ ਐਸ.ਡੀ.ਐਮ. ਦਫਤਰ ਨਵਾਂਸ਼ਹਿਰ ਵਿਖੇ ਪ੍ਰਾਪਤ ਕੀਤੇ ਜਾਣੇ ਹਨ, ਇਸ ਲਈ ਜੇਕਰ ਕਿਸੇ ਵੀ ਵੋਟਰ ਦਾ ਕੋਈ ਵੀ ਦਾਅਵਾ ਜਾਂ ਇਤਰਾਜ ਹੈ, ਤਾਂ ਉਹ ਨਿਯਤ ਮਿਤੀ ਤੱਕ ਜਮ੍ਹਾਂ ਕਰਵਾਕੇ ਬਣਦੀ ਸੋਧ ਕਰਵਾ ਸਕਦੇ ਹਨ।

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ…