ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰੰਬੰਧਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ ਨਵਾਂਸ਼ਹਿਰ, 18 ਜਨਵਰੀ, 2024; ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ…
