Category: ਪੰਜਾਬ

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 16 ਜਨਵਰੀ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਕੀਤੀ ਮੀਟਿੰਗ

1,33,78,000/-ਰੁਪਏ ਦੀ ਸਬਸਿਡੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਟਰਾਂਸਫਰ ਨਵਾਂਸ਼ਹਿਰ, 16 ਜਨਵਰੀ 2024:-                 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ 56 ਬੇਲਰ ਅਤੇ 195 ਸੁਪਰ ਸੀਡਰ ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ ਗਈਆਂ ਹਨ। ਜਿਸ ਅਧੀਨ 1,33,78,000/-ਰੁਪਏ ਦੀ ਸਬਸਿਡੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਉਹਨਾਂ ਵਲੋਂ ਜ਼ਿਲ੍ਹੇ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਹੋਰ ਬੇਲਰ ਸਬਸਿਡੀ ਤੇ ਮੁਹੱਈਆ ਕਰਵਾਉਣ ਦੀ ਤਜਵੀਜ਼ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਉਹਨਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਬਾਗਾਂ ਅਤੇ ਬਦਲਵੀਆਂ ਫਸਲਾਂ ਨੂੰ ਤਰਜੀਹ ਦਿੱਤੀ ਜਾਵੇ।                 ਮੁੱਖ ਖੇਤੀਬਾੜੀ ਅਫਸਰ ਡਾ. ਦਪਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਹਾੜੀ ਸੀਜ਼ਨ 2023-24 ਲਈ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਅਗਾਊਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਸਾਲ ਖਾਦਾਂ ਦੀ ਸਪਲਾਈ 80% ਸਹਿਕਾਰਤਾ ਸਭਾਵਾਂ ਅਤੇ 20% ਪ੍ਰਾਈਵੇਟ ਵਿਕ੍ਰੇਤਾਵਾਂ ਵਲੋਂ ਕੀਤੀ ਜਾਵੇਗੀ। ਉਹਨਾਂ ਵਲੋਂ ਜ਼ਿਲ੍ਹੇ ਵਿਚ ਮਿਆਰੀ ਖਾਦਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਬਾਇਓਫਰਟੀਲਾਈਜ਼ਰ ਦੇ ਸੈਂਪਲ ਵੀ ਭਰਵਾਏ ਗਏ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਬਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਅਤੇ ਗੁੱਡ ਗਵਰਨੈਂਸ ਫੈਲੋ ਸੰਜਨਾ ਸਕਸ਼ੈਨਾ ਹਾਜ਼ਰ ਸਨ।  ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚੋਂ ਸ਼ੁਗਰ ਮਿੱਲ ਮੇਹਰਦਾਸ,  ਸਹਾਇਕ ਡਿਪਟੀ ਡਾਇਰੈਕਟਰ ਬਾਗਬਾਨੀ ਦਲਜੀਤ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪਸੂ ਪਾਲਣ ਡਾ. ਸੁਖਵਿੰਦਰ ਸਿੰਘ, ਡੇਅਰੀ ਵਿਕਾਸ ਅਫਸਰ ਰਾਮ ਸਰਨ, ਭੂਮੀ ਰੱਖਿਆ ਅਫ਼ਸਰ ਪ੍ਰਦੀਪ ਸਿੰਘ ਅਤੇ ਗੈਰ ਸਰਕਾਰੀ ਮੈਂਬਰ ਮਹਿੰਦਰ ਸਿੰਘ ਦੋਸਾਂਝ, ਦਲਜੀਤ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਨੇ ਵੀ ਭਾਗ ਲਿਆ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ

ਹੁਸ਼ਿਆਰਪੁਰ, 16 ਜਨਵਰੀ:ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ…

ਡਰਾਈਵਿੰਗ ਟੈਸਟ ਟਰੈਕ ਅਤੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਕੀਤਾ ਗਿਆ ਜਾਗਰੂਕ

ਬੱਸਾਂ ਦੇ ਪਿੱਛੇ ਲਗਾਈ ਗਈ ਰਿਫਲੈਕਟਰ ਟੇਪ ਹੁਸ਼ਿਆਰਪੁਰ, 16 ਜਨਵਰੀ :ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਰਾਈਵਿੰਗ ਟੈਸਟ ਟਰੈਕ ਹੁਸ਼ਿਆਰਪੁਰ ਅਤੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਆਮ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

ਪਟਿਆਲਾ, 16 ਜਨਵਰੀ:ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਕੇਂਦਰੀ…

ਪੁਲਿਸ ਲਾਈਨ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ : ਏ.ਡੀ.ਸੀ ਰਾਹੁਲ ਚਾਬਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾਕਿਹਾ, ਅਧਿਕਾਰੀ ਅਤੇ ਕਰਮਚਾਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਡਿਊਟੀ ਹੁਸ਼ਿਆਰਪੁਰ, 16 ਜਨਵਰੀ:ਵਧੀਕ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸਮੇਂ ਸਿਰ ਟੀਚੇ ਪੂਰੇ ਕਰਨ ਦੀ ਕੀਤੀ ਹਦਾਇਤ ਨਵਾਂਸ਼ਹਿਰ, 16 ਜਨਵਰੀ 2024:-  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾ…

ਇੰਡਸਟਰੀਅਲ ਵੁੱਡ ਪਾਰਕ ਸਥਾਪਿਤ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਕਿਹਾ, ਜ਼ਿਲ੍ਹੇ ਵਿੱਚ ਲੱਕੜ ’ਤੇ ਆਧਾਰਿਤ ਸਨਅਤ ਲੱਗਣ ਦੀ ਬੇਹੱਦ ਸੰਭਾਵਨਾਪਿੰਡ ਬੱਸੀ ਕਾਸੋਂ ਅਤੇ ਪਿੰਡ ਬੱਸੀ ਮਰੂਫ ’ਚ 447 ਕਨਾਲ 18 ਮਰਲੇ ਵਿੱਚ ਬਣੇਗਾ ਇੰਡਸਟਰੀਅਲ ਵੁੱਡ ਪਾਰਕ ਹੁਸ਼ਿਆਰਪੁਰ, 16 ਜਨਵਰੀ:…

ਜ਼ਿਲ੍ਹੇ ’ਚ ਹੁਣ ਤੱਕ 25 ਉਦਯੋਗਿਕ ਇਕਾਈਆਂ ਨੂੰ ਸਮਾਂਬੱਧ ਇਨ ਪ੍ਰਿੰਸੀਪਲ ਅਪਰੂਵਲ ਕੀਤੀ ਜਾ ਚੁੱਕੀ ਹੈ ਜਾਰੀ: ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਮੈਸਰਜ਼ ਐਸ.ਆਈ.ਜੀ ਫੂਡ ਪ੍ਰੋਡਕਟਸ ਨੂੰ ਇਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਕੀਤਾ ਜਾਰੀਕਿਹਾ, ਬਿਜਨੈਸ ਫਸਟ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਬਿਹਤਰੀਨ ਸੇਵਾਵਾਂ ਹੁਸ਼ਿਆਰਪੁਰ, 16 ਜਨਵਰੀ:ਡਿਪਟੀ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਿੰਡਾਂ ‘ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ : ਅਨੁਪ੍ਰਿਤਾ ਜੌਹਲ ਪਟਿਆਲਾ, 16 ਜਨਵਰੀ:ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ…