ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਜਾਇਜ਼ਾ
ਫਾਜ਼ਿਲਕਾ 17 ਫਰਵਰੀ (ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ…
ਫਾਜ਼ਿਲਕਾ 17 ਫਰਵਰੀ (ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ…
ਲੁਧਿਆਣਾਃ 17 ਫਰਵਰੀ (ਪੰਜਾਬੀ ਖ਼ਬਰਨਾਮਾ) ਲਖਵਿੰਦਰ ਸਿੰਘ ਜੌਹਲ (ਡਾ.)ਦੀ ਅਗਵਾਈ ਵਾਲੇ ਸਰਬ ਸਾਂਝੇ ਉਮੀਦਵਾਰਾਂ ਦਾ ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕਰ…
ਫਰੀਦਕੋਟ 17 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ…
ਫਤਹਿਗੜ੍ਹ ਚੂੜੀਆਂ (ਬਟਾਲਾ), 17 ਫਰਵਰੀ (ਪੰਜਾਬੀ ਖ਼ਬਰਨਾਮਾ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60…
ਫਤਿਹਗੜ੍ਹ ਚੂੜੀਆਂ (ਬਟਾਲਾ), 17 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।…
ਰੂਪਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਵਧੀਕ ਜ਼ਿਲ੍ਹਾ ਚੋਣ ਅਫਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਗਾਮੀ ਲੋਕ ਸਭਾ ਚੋਣਾਂ…
ਬਟਾਲਾ, 17 ਫਰਵਰੀ ( ਪੰਜਾਬੀ ਖ਼ਬਰਨਾਮਾ) ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਲੰਬੇ ਸਮੇਂ ਤੋਂ ਦੁਕਾਨਦਾਰਾਂ…
ਬਰਨਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…
ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ। ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇਉਨ੍ਹਾਂ ਨਾਲ ਡਾ. ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ ਹੋਰ ਸਿਹਤ ਕਰਮੀ ਹਾਜ਼ਰ ਸਨ।
ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।