ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ · ਹਿਟ ਐਂਡ ਰਨ ਕੇਸਾਂ ਦੇ ਨਿਪਟਾਰੇ ਵਿੱਚ ਤੇਜੀ ਲਿਆਉਣ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਸਫਲਤਾ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ · 01 ਅਪ੍ਰੈਲ ਤੋਂ ਹੁਣ ਤੱਕ 19,989 ਵਾਹਨ ਚਾਲਕਾਂ ਦੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕਰੀਬ ਇੱਕ ਕਰੋੜ 96 ਲੱਖ 42 ਹਜਾਰ ਰੁਪਏ ਦੇ ਚਲਾਨ ਕੱਟੇ – ਖੇਤਰੀ ਟਰਾਂਸਪੋਰਟ ਅਫ਼ਸਰ ਮਾਲੇਰਕੋਟਲਾ 20 ਅਗਸਤ : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਸੱਚੇ ਮਨ ਨਾਲ ਨਿਭਾਏ। ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੱਤੀ ਕਿ 1 ਅਪ੍ਰੈਲ 2025 ਤੋਂ ਹੁਣ ਤੱਕ ਜ਼ਿਲ੍ਹੇ ਵਿੱਚ 19,989 ਵਾਹਨ ਚਾਲਕਾਂ ਦੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਲਗਭਗ ਇੱਕ ਕਰੋੜ 96 ਲੱਖ 42 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਹ ਕਾਰਵਾਈ ਦਰਸਾਉਂਦੀ ਹੈ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖ਼ਤ ਰਵੱਈਆ ਅਪਣਾ ਕੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਡੀ.ਐਸ.ਪੀ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ 4289 ਚਲਾਨ ਵੀ ਕੀਤੇ ਗਏ ਹਨ । ਇਸ ਤੋਂ ਇਲਾਵਾ ਟਰੈਫਿਕ…