11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਧਰਨਿਆਂ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਤੋਂ ਵਸੂਲੀ ਹੋਵੇਗੀ। ਕੇਂਦਰ ਸਰਕਾਰ ਪੰਜਾਬ ਤੋਂ ਨੁਕਸਾਨ ਦਾ ਪੈਸਾ ਵਸੂਲੇਗਾ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ। ਮਿਨੀਸਟਰੀ ਆਫ਼ ਟਰਾਂਸਪੋਰਟ ਅਤੇ ਹਾਈਵੇਅ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਲਿਖੀ ਚਿੱਠੀ ਵਿੱਚ ਕਿਹਾ ਗਿਆ ਕਿ ਟੋਲ ਪਲਾਜ਼ਾ ਬੰਦ ਹੋਣ ਕਾਰਨ 1638 ਕਰੋੜ ਦਾ ਘਾਟਾ ਹੋਇਆ ਹੈ।
ਅਕਤੂਬਰ 2020 ਤੋਂ ਦਸੰਬਰ 2021 ਤੱਕ 1348.77 ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਜਿਸ ਤੋਂ ਬਾਅਦ ਕੇਂਦਰ ਦੀ ਇਸ ਚਿੱਠੀ ਤੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਹਨ, ਇਸ ਲਈ ਨੁਕਸਾਨ ਲਈ ਵੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
ਸੰਖੇਪ: ਕੇਂਦਰ ਸਰਕਾਰ ਧਰਨਿਆਂ ਕਾਰਨ ਪੰਜਾਬ ’ਚ ਹੋਏ ਨੁਕਸਾਨ ਦੀ ਭਰਪਾਈ ਲਈ ਰਕਮ ਵਸੂਲਣ ਦੀ ਤਿਆਰੀ ’ਚ।