- ਖੇਡਾਂ ਖਿਡਾਰੀ ਦਾ ਬਹੁਪੱਖੀ ਸ਼ਖਸ਼ੀਅਤ ਦਾ ਕਰਦੀਆਂ ਹਨ ਵਿਕਾਸ – ਸੁਖਜਿੰਦਰ ਕਾਉਣੀ
ਸ਼੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)
ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭੈੜੀਆਂ ਆਦਤਾ ਤੋਂ ਬਚਾਇਆ ਜਾ ਸਕੇ। ਇਹ ਜਾਣਕਾਰੀ ਸ.ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਉਦਘਾਟਨ ਕਰਨ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ।
ਉਹਨਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਗਏ ਹਨ ਅਤੇ ਸਮਾਜ ਨੂੰ ਨਸਿ਼ਆਂ ਤੋਂ ਪ੍ਰੇਰਿਤ ਕਰਨ ਲਈ ਜਾਗਰੂਕ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸ. ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਖੇਡਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ ।
ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਇਹ ਖਿਡਾਰੀਆਂ ਦੀ ਬਹੁਪੱਖੀ ਸਖਸ਼ੀਅਤ ਦਾ ਵਿਕਾਸ ਵੀ ਕਰਦੀਆਂ ਹਨ।
ਇਸ ਮੌਕੇ ਤੇ ਉਹਨਾਂ ਪਿੰਡ ਦੇ ਖੇਡ ਗਰਾਂਊਂਡ ਲਈ ਆਪਣੇ ਅਖਤਿਆਰੀ ਫੰਡ ਵਿੱਚ 4 ਲੱਖ 25 ਹਜ਼ਾਰ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਅਤੇ ਖਿਡਾਰੀਆਂ ਅਤੇ ਟੂਰਨਾਂਮੈਂਟ ਕਮੇਟੀ ਦਾ ਹੌਸਲਾ ਅਫਜਾਈ ਤੇ ਵਧਾਈ ਵੀ ਦਿੱਤੀ।
ਇਸ ਮੌਕੇ ਤੇ ਜਸਵਿੰਦਰ ਸਿੰਘ,ਗੁਰਪ੍ਰੀਤ ਸਿੰਘ ਫੌਜੀ,ਗੁਰਮੀਤ ਸਿੰਘ ਪ੍ਰਧਾਨ,ਪਰਮਜੀਤ ਸਿੰਘ,ਕੁਲਵਿੰਦਰ ਸਿੰਘ ਕਨੇਡਾ,ਸਰਬਜੀਤ ਸਿੰਘ ਫੌਜੀ,ਗੁਰਸੇਵਕ ਸਿੰਘ ਭੋਲ਼ਾ, ਸੁਖਚੈਨ ਸਿੰਘ, ਗੁਰਸੇਵਕ ਸਿੰਘ ਮਾਸਟਰ,ਅਮਰਜੀਤ ਸਿੰਘ,ਜਸਵਿੰਦਰ ਸਿੰਘ ਪੀ.ਟੀ. ਆਦਿ ਹਾਜ਼ਰ ਸਨ ।