ਫਤਿਹਗੜ੍ਹ ਚੂੜੀਆਂ (ਬਟਾਲਾ), 23 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸੈਦ ਮੁਬਾਰਕ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੰਝ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਉਨਾਂ ਕਿਹਾ ਕਿ ਜੰਝ ਘਰ ਬਣਨ ਨਾਲ ਪਿੰਡ ਵਾਸੀਆਂ ਨੂੰ ਵੱਖ-ਵੱਖ ਸਮਾਗਮ ਕਰਵਾਉਣ ਵਿੱਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਚੇਅਰਮੈਨ ਪਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਪਿੰਡ ਵਿੱਚ ਜੰਝ ਘਰ ਬਣਾਉਣ ਦੀ ਮੰਗ ਪੂਰੀ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਹੂਲਤ ਮਿਲੀ ਹੈ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਹਲਕੇ ਅੰਦਰ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨਾਂ ਅੱਗੇ ਕਿਹਾ ਕਿ ਹਲਕਾ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਲਿਾਂ ਦਾ ਨਿਪਟਾਰਾ ਕਰ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਸਰਪੰਚ ਆਸਾਰ ਭੱਟੀ, ਮੈਂਬਰ ਵਿਕਟਰ ਮਸੀਹ, ਮੈਂਬਰ ਹੀਰਾ ਮਸੀਹ, ਮੈਂਬਰ ਯੂਨਸ ਮਸੀਹ, ਮੈਂਬਰ ਮੁਖਤਾਰ ਮਸੀਹ, ਮਕਬੂਲ ਮਸੀਹ, ਪ੍ਰੇਮ ਮਸੀਹ, ਸਤਪਾਲ ਮਸੀਹ, ਲੱਖਾ ਮਸੀਹ, ਲੱਕੀ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ,ਬਲਾਕ ਪ੍ਰਧਾਨ ਹਰਦੀਪ ਸਿੰਘ, ਯੂਥ ਪ੍ਰਧਾਨ ਗੁਰਵਿੰਦਰ ਸਿੰਘ ਕਾਦੀਆਂ, ਕਰਮਜੀਤ ਪੀਏ, ਮਲਜਿੰਦਰ ਸਿੰਘ ਪੁਰੀਆ, ਸਰਪੰਚ ਹਰਦੀਪ ਸਿੰਘ ਦਮੋਦਰ ,,ਸਰਪੰਚ ਕੁਲਬੀਰ ਸਿੰਘ, ਰਘਬੀਰ ਸਿੰਘ ਅਠਵਾਲ ,ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ ,ਸੁਖਦੇਵ ਸਿੰਘ ਰਿੰਕੂ ,ਹਰਪ੍ਰੀਤ ਸਿੰਘ ਗੁਰ ਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਹਾਜਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।