ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ)
ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨਜਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਦੇ ਪੰਤਵੰਤਿਆਂ ਨੂੰ  ਸੌਪਿਆ।ਇਸ ਮੌਕੇ ਉਹਨਾਂ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ  ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ ।ਇਸੇ ਤਹਿਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਖਾਨੇ / ਵਾਸ਼ਰੂਮ ਬਲਾਕ ਬਣਾਉਣ ਲਈ,ਪਿੰਡ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ,ਢਾਣੀ ਪਾਲਾ ਸਿੰਘ ਤੋਂ ਡਰੇਨ ਦੀ ਨਿਕਾਸੀ ਪਾਈਪ ਪਾਉਣ, ਬਾਹਰੀ ਡਰੇਨ ਦੀ ਨਿਕਾਸੀ ਪਾਈਪ ਪਾਉਣ ਲਈ ਕਰੀਬ 14 ਲੱਖ ਰੁਪਏ ਦੇ ਕੰਮ ਕਰਵਾਉਣ ਲਈ ਪਾਸ ਕੀਤੇ ਪੱਤਰ ਦੀ ਕਾਪੀ ਜੋ ਉਹਨਾਂ ਨੂੰ  ਦਿੱਤੀ ਗਈ ਸੀ, ਅੱਜ ਉਹਨਾਂ ਪਿੰਡ ਦੇ ਪੰਤਵੰਤੇ ਸੁਖਵਿੰਦਰ ਸਿੰਘ,ਚਰਨਜੀਤ ਸਿੰਘ,ਦਰਸ਼ਨ ਸਿੰਘ,ਬਾਬਾ ਤੇਜਾ ਸਿੰਘ,ਮੁੱਖ ਅਧਿਆਪਕ ਰਵਿੰਦਰ ਸਿੰਘ ਆਦਿ ਨੂੰ  ਸੌਂਪੀ ਦਿੱਤੀ ਹੈ।
ਇਸ ਗਰਾਂਟ ਦੇ ਜਾਰੀ ਕਰਨ ਤੇ ਪਿੰਡ ਦੇ  ਪੰਤਵੰਤਿਆਂ ਅਤੇ ਜਿ਼ਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾਕਟਰ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।