ਹੁਸ਼ਿਆਰਪੁਰ, 16 ਜਨਵਰੀ:
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਬੰਧਨਮੁਕਤ ਫੰਡਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 23 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਦੱਸਿਆ ਕਿ ਵਿਕਾਸ ਕਾਰਜਾਂ ਲਈ ਬਲਾਕ ਦਸੂਹਾ ਨੂੰ 5 ਕੰਮਾਂ ਲਈ 7 ਲੱਖ ਰੁਪਏ, ਬਲਾਕ ਮੁਕੇਰੀਆਂ ਨੂੰ 4 ਕੰਮਾਂ ਲਈ 14.04 ਲੱਖ ਰੁਪਏ ਅਤੇ ਬਲਾਕ ਭੂੰਗਾ ਨੂੰ ਇਕ ਕੰਮ ਲਈ ਦੋ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।