ਚੰਡੀਗੜ੍ਹ, 26 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਹੋ ਚੁੱਕਾ ਹੈ। ਚੰਡੀਗੜ੍ਹ ਚੋਣ ਕਮਿਸ਼ਨਰ ਵਿਜੇ ਦੇਵ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ। ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ ਅਤੇ 26 ਤਰੀਕ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ ਜੋ ਕਿ 3 ਦਸੰਬਰ ਤੱਕ ਚੱਲਣਗੀਆਂ।

ਪਰ ਜੇ ਨਾਮਜ਼ਦਗੀਆਂ ਦੀ ਗੱਲ ਕਰੀਏ ਤਾਂ ਸਿਰਫ ਆਮ ਆਦਮੀ ਪਾਰਟੀ ਨੇ ਹੀ ਅਜੇ ਤੱਕ 17 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਭਾਜਪਾ ਅਤੇ ਕਾਂਗਰਸ ਨੇ ਅਜੇ ਤੱਕ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਹੈ। ਇੱਥੇ ਇਹ ਗੱਲ ਕਹਿ ਕਰਕੇ ਜ਼ਿਕਰਯੋਗ ਗਏ ਕਿ ਅੱਗੇ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ ਇਸ ਲਈ ਆਪ ‘ਤੇ ਵਿਚਾਲੇ ਗਠਜੋੜ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਦੋਵੇਂ ਪਾਰਟੀਆਂ ਆਪਣੇ-ਆਪਣੇ ਦਮ ‘ਤੇ ਚੋਣ ਲੜਨਗੀਆਂ।

ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਤੋਂ ਹੁੱਕਾ ਹੈ ,ਜਿਸ ਕਾਰਨ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ‘ਤੇ ਚਰਚਾ ਤੇਜ਼ ਹੋ ਗਈ ਹੈ। ਦੋਵਾਂ ਪਾਰਟੀਆਂ ਵੱਲੋਂ ਇੱਕ-ਦੋ ਦਿਨਾਂ ਵਿੱਚ ਤਾਲਮੇਲ ਕਮੇਟੀ ਬਣਾਉਣ ਦੀ ਉਮੀਦ ਹੈ। ਕਮੇਟੀ ਵਿੱਚ ਟਿਕਟ ਦੇ ਦਾਅਵੇਦਾਰਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਦੋਵਾਂ ਪਾਰਟੀਆਂ ਦਾ ਰਾਜਨੀਤਿਕ ਪ੍ਰਭਾਵ ਅਤੇ ਸੰਭਾਵੀ ਉਮੀਦਵਾਰਾਂ ਦੀ ਜਿੱਤਣ ਦੀ ਸੰਭਾਵਨਾ ਇਹ ਨਿਰਧਾਰਤ ਕਰੇਗੀ ਕਿ ਭਾਜਪਾ ਅਕਾਲੀ ਦਲ ਲਈ ਕਿੰਨੀਆਂ ਅਤੇ ਕਿਹੜੀਆਂ ਸੀਟਾਂ ਛੱਡੇਗੀ। ਅਕਾਲੀ ਦਲ ਨੂੰ ਅੱਠ ਤੋਂ ਦਸ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਦੋਵਾਂ ਪਾਰਟੀਆਂ ਵੱਲੋਂ ਸੀਟਾਂ ਦੀ ਵੰਡ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਦੱਸ ਦਈਏ ਕਿ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਜਿਨ੍ਹਾਂ ਲਈ ਚੋਣਾਂ ਹੋਣਗੀਆਂ। ਕੌਂਸਲਰਾਂ ਦੀ ਚੋਣ ਪੰਜ ਸਾਲਾਂ ਦੇ ਕਾਰਜਕਾਲ ਲਈ ਹੁੰਦੀ ਹੈ, ਪਰ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਖੁਦ ਕੀਤੀ ਜਾਂਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।