22 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਲੈਂਡ ਪੂਲਿੰਗ ਨੀਤੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। CM ਮਾਨ ਵੱਲੋਂ ਲੈਂਡ ਪੂਲਿੰਗ ਸਕੀਮ ਹੇਠ ਕਿਸਾਨਾਂ ਲਈ ਬੰਪਰ ਘੋਸ਼ਣਾਵਾਂ ਕੀਤੀਆਂ ਹਨ। ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ। ਸਰਕਾਰ ਵੱਲੋਂ ਕਿਸਾਨ ਨੂੰ ਮਿਲਣ ਵਾਲੇ ਕਿਰਾਏ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ। ਯੋਜਨਾ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ‘ਤੇ ਵੀ ਕਿਸਾਨ ਨੂੰ 50 ਹਜ਼ਾਰ ਰੁਪਏ ਦਾ ਚੈਕ ਦਿੱਤਾ ਜਾਵੇਗਾ। ਕਿਸਾਨ ਨੂੰ ਮਿਲਣ ਵਾਲੇ 1 ਲੱਖ ਰੁਪਏ ਸਾਲਾਨਾ ਕਿਰਾਏ ਵਿੱਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।