- ਸੀ.ਐਚ.ਸੀ. ਚੱਕਸ਼ੇਰੇਵਾਲਾ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 8 ਫਰਵਰੀ (ਪੰਜਾਬੀ ਖ਼ਬਰਨਾਮਾ)
ਸਿਵਲ ਸਰਜਨ ਡਾ. ਨਵਜੋਤ ਕੌਰ ਵਲੋਂ ਸੀ.ਐਚ.ਸੀ ਚੱਕਸ਼ੇਰੇਵਾਲਾ ਦਾ ਦੋਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਕੁਲਤਾਰ ਸਿੰਘ ਸੀਨੀਅਰ ਮੈਡੀਕਲ ਅਫਸਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ।
ਇਸ ਮੌਕੇ ਉਨ੍ਹਾ ਵੱਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ,ਦਵਾਈਆਂ ਦਾ ਸਟਾਕ, ਲੈਬ ਦਾ ਨਰਿਖਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ।