ਫ਼ਿਰੋਜ਼ਪੁਰ, 31 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਲ 2025 ਦੌਰਾਨ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਵੱਲੋਂ ਸਮੂਹ ਬੇਲਰ ਮਾਲਕਾਂ ਅਤੇ ਸੁਖਬੀਰ ਐਗਰੇ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਆਉਣ ਵਾਲੇ ਸਾਉਣੀ ਸੀਜਨ ਦੌਰਾਨ ਉਤਪਾਦ ਹੋਣ ਵਾਲੀ ਪਰਾਲੀ ਦੀ ਐਕਸ-ਸਿਟੂ ਵਿਧੀ ਨਾਲ ਬੇਲਰਾਂ ਅਤੇ ਰੇਕ ਰਾਹੀਂ ਸੁਚੱਜੇ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਬੇਲਰ ਮਾਲਕਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਧ ਅੱਗ ਲੱਗਣ ਵਾਲੇ ਹਾਟ ਸਪਾਟ ਪਿੰਡਾ ਵਿੱਚ ਪਹਿਲ ਦੇ ਆਧਾਰ ‘ਤੇ ਆਪਣੇ ਬੇਲਰ ਮਸ਼ੀਨਾਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਉਹਨਾਂ ਵੱਲੋਂ ਸੁਖਬੀਰ ਐਗਰੋ ਪ੍ਰਾਈਵੇਟ ਲਿਮਟਿਡ ਤੋਂ ਹਾਜ਼ਰ ਹੋਏ ਨੁਮਾਇੰਦੇ ਨੂੰ ਕਿਹਾ ਗਿਆ ਕਿ ਉਹ ਬਾਇਓਮਾਸ ਪਲਾਂਟ ਲਈ ਸੀਜਨ ਦੌਰਾਨ ਲੋੜੀਂਦੀ ਵੱਧ ਤੋਂ ਵੱਧ ਪਰਾਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾ ਵਿੱਚੋਂ ਪਹਿਲ ਦੇ ਆਧਾਰ ‘ਤੇ ਇਕੱਠੀ ਕਰਨ ਜਿਸ ਬਾਬਤ ਸੁਖਬੀਰ ਐਗਰੇ ਪ੍ਰਾਈਵੇਟ ਲਿਮਟਿਡ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਗਿਆ। ਹਾਜ਼ਰ ਹੋਏ ਬੇਲਰ ਮਾਲਕਾਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ ਅਤੇ ਮੰਗ ਕੀਤੀ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਹੋਰ ਬਾਇਓਮਾਸ ਪਲਾਂਟ ਸਥਾਪਤ ਕਰਵਾਏ ਜਾਣ ਤਾਂ ਜੋ ਉਹਨਾਂ ਵੱਲੋਂ ਬਣਾਈਆਂ ਗਈਆਂ ਗੱਠਾਂ ਦੀ ਸਮੇਂ ਸਿਰ ਖਰੀਦ ਹੋ ਸਕੇ ਅਤੇ ਵਿੱਤੀ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਬੇਲਰ ਮਾਲਕਾਂ ਨੂੰ ਵਿਸ਼ਵਾਸ ਦਵਾਇਆ ਕਿ ਬੇਲਰ ਮਾਲਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਉਹਨਾਂ ਵੱਲੋਂ ਹਰ ਯੋਗ ਉਪਰਾਲਾ ਕੀਤਾ ਜਾਵੇਗਾ।

ਸੰਖੇਪ
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਲ 2025 ਦੌਰਾਨ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਕਾਬੂ ਕਰਨ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਨਵੀਆਂ ਯੋਜਨਾਵਾਂ ਅਤੇ ਉਪਕ੍ਰਮਾਂ ਦੀ ਰੂਪ-ਰੇਖਾ ਤਿਆਰ ਕੀਤੀ ਹੈ। ਇਹ ਉਪਕ੍ਰਮ ਕਾਂਟਰੋਲ ਅਤੇ ਰੋਕਥਾਮ ਲਈ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਗੂ ਕੀਤੇ ਜਾਣਗੇ, ਤਾਂ ਜੋ ਸਾਲਾਨਾ ਅੱਗ ਦੀ ਘਟਨਾਵਾਂ ਨੂੰ ਘਟਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਸਹੂਲਤ ਦਿੱਤੀ ਜਾ ਸਕੇ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।