ਛੱਤੀਸਗੜ੍ਹ, 03 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): School Holidays: ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਕਹਿਰ (Summer vacation) ਦੀ ਗਰਮੀ ਪੈ ਰਹੀ ਹੈ। ਇਸ ਕਾਰਨ ਸਕੂਲੀ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਵੱਲੋਂ ਤੈਅ ਸ਼ਡਿਊਲ ਤੋਂ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ ਸਣੇ ਕਈ ਸੂਬੇ ਇਸ ਬਾਰੇ ਫੈਸਲਾ ਲੈ ਸਕਦੇ ਹਨ।
ਛੱਤੀਸਗੜ੍ਹ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਕਰ ਦਿੱਤਆਂ ਹਨ। ਮੁੱਖ ਮੰਤਰੀ ਸ਼੍ਰੀ ਵਿਸ਼ਨੂ ਦਿਓ ਸਈ (Shri Vishnu Deo Sai) ਨੇ ਖੁਦ ਇਸ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ।
ਸਾਰੇ ਸਕੂਲ 25 ਅਪ੍ਰੈਲ ਤੋਂ 15 ਜੂਨ ਤੱਕ ਬੰਦ ਰਹਿਣਗੇ। ਛੱਤੀਸਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 25 ਅਪ੍ਰੈਲ 2025 ਤੋਂ 15 ਜੂਨ 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਕਿਉਂਕਿ ਤੇਜ਼ ਗਰਮੀ ਅਤੇ 43 ਡਿਗਰੀ ਤੋਂ ਉੱਪਰ ਤਾਪਮਾਨ ਬੱਚਿਆਂ ਲਈ ਖ਼ਤਰਨਾਕ ਹੋ ਸਕਦਾ ਹੈ।
ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੇ ਬੱਚਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗਰਮੀ ਵਿੱਚ ਧੁੱਪ ਤੋਂ ਬਚਣ, ਭਰਪੂਰ ਪਾਣੀ ਪੀਣ ਅਤੇ ਛੁੱਟੀਆਂ ਨੂੰ ਰਚਨਾਤਮਕ ਗਤੀਵਿਧੀਆਂ ਵਿੱਚ ਵਰਤਣ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੀ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਫੈਸਲਾ ਸਾਵਧਾਨੀ ਵਜੋਂ ਲਿਆ ਗਿਆ ਹੈ।
ਇਸ ਤੋਂ ਪਹਿਲਾਂ, ਸੂਬਾ ਸਰਕਾਰ ਨੇ 1 ਮਈ ਤੋਂ 16 ਜੂਨ, 2025 ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ। ਪਰ ਤਾਪਮਾਨ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਹੁਣ ਇਸ ਨੂੰ 25 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਲਗਭਗ 52 ਦਿਨ ਦੀਆਂ ਛੁੱਟੀਆਂ ਮਿਲਣਗੀਆਂ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀਆਂ ਸਿਰਫ਼ ਵਿਦਿਆਰਥੀਆਂ ਲਈ ਹੋਣਗੀਆਂ। ਅਧਿਆਪਕਾਂ ਨੂੰ ਨਿਯਮਿਤ ਤੌਰ ‘ਤੇ ਸਕੂਲ ਜਾਣਾ ਪਵੇਗਾ। ਇਸ ਸਮੇਂ ਦੌਰਾਨ ਉਹ ਵਿਦਿਅਕ ਯੋਜਨਾਵਾਂ, ਰਜਿਸਟ੍ਰੇਸ਼ਨ ਦੇ ਕੰਮ ਜਾਂ ਹੋਰ ਪ੍ਰਬੰਧਕੀ ਕੰਮਾਂ ਦੀ ਸਮੀਖਿਆ ਕਰਨ ਵਿੱਚ ਰੁੱਝੇ ਰਹਿਣਗੇ।
ਪੰਜਾਬ ਵਿਚ ਸਮੇਂ ਤੋਂ ਪਹਿਲਾਂ ਛੁੱਟੀਆਂ?
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦੀ ਸਮਾਂ-ਸਾਰਣੀ ਬਾਰੇ ਐਲਾਨ ਕਰਨ ਦੀ ਉਮੀਦ ਹੈ। ਅਸਥਾਈ ਅਕਾਦਮਿਕ ਕੈਲੰਡਰ ਦੇ ਅਨੁਸਾਰ ਪੰਜਾਬ ਸਕੂਲ ਗਰਮੀਆਂ ਦੀਆਂ ਛੁੱਟੀਆਂ 27 ਮਈ 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਛੁੱਟੀਆਂ 1 ਜੁਲਾਈ 2025 ਤੱਕ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਰਾਜ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਹ ਤਰੀਕਾਂ ਪਿਛਲੇ ਅਕਾਦਮਿਕ ਰੁਝਾਨਾਂ ਉਤੇ ਅਧਾਰਤ ਹਨ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਮੌਸਮ ਦੀਆਂ ਸਥਿਤੀਆਂ ਅਤੇ ਪ੍ਰਬੰਧਕੀ ਫੈਸਲਿਆਂ ਦੇ ਅਧਾਰ ਉਤੇ ਬਦਲੀਆਂ ਜਾ ਸਕਦੀਆਂ ਹਨ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
2024 ਵਿੱਚ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਤੇਜ਼ ਗਰਮੀ ਦੇ ਕਾਰਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ 21 ਮਈ ਤੋਂ 30 ਜੂਨ, 2024 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਸੀ।
ਸੰਖੇਪ: ਛੱਤੀਸਗੜ੍ਹ ‘ਚ ਤੇਜ਼ ਗਰਮੀ ਕਾਰਨ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਐਲਾਨੀਆਂ ਗਈਆਂ।