05 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਕੈਬਨਿਟ ਦੀ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਜਾਣਕਾਰੀ ਮਿਲ ਰਹੀ ਹੈ ਕਿ ਮੁੱਖ ਮੰਤਰੀ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਕੱਲ੍ਹ ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ। ਜਾਣਕਾਰੀ ਆ ਰਹੀ ਹੈ ਕਿ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸ ਸਮੇਂ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਤੇਜ਼ ਬੁਖ਼ਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ਉਤੇ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਪੈ ਗਏ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲੰਘੇ ਕੱਲ੍ਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।