20 ਮਈ(ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਉਹ ਬੀਤੀ ਰਾਤ ਸ਼ਹਿਰ ਵਿੱਚ ਹੀ ਰੁਕੇ ਸਨ। ਸੀਐਮ ਮਾਨ ਅੱਜ ਹਲਕਾ ਪੂਰਬੀ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋ ਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ। ਮਾਨ ਦੇ ਆਉਣ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
ਦੱਸ ਦਈਏ ਕਿ ਸੀ ਐਮ ਮਾਨ ਲੋਕਾਂ ਨੂੰ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਵੋਟ ਪਾਉਣ ਲਈ ਅਪੀਲ ਕਰਨਗੇ। ਮਾਨ ਦਾ ਇਹ ਪੰਜਵਾਂ ਚੋਣ ਪ੍ਰਚਾਰ ਦੌਰਾ ਹੈ। ਰੋਡ ਸ਼ੋਅ ਦੁਪਹਿਰ ਕਰੀਬ 3:30 ਵਜੇ ਸ਼ੁਰੂ ਹੋਵੇਗਾ। ਰੋਡ ਸ਼ੋਅ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਚ 1 ਜੂਨ ਨੂੰ ਵੋਟਿੰਗ ਹੋਵੇਗੀ ।
ਦੱਸ ਦਈਏ ਕਿ ਬੀਤੇ ਦਿਨ ਸੀ ਐਮ ਮਾਨ ਵੱਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪਾਰਟੀ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਮੋਗਾ ਵਿਖੇ ਪਾਰਟੀ ਵਲੰਟੀਅਰਾਂ ਨਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਪਹੁੰਚੇ। ਮੁੱਖ ਮੰਤਰੀ ਮਾਨ ਨੇ ਇਸ ਦੌਰਾਨ ਕਿਹਾ ਕਿ “ਪਹੁੰਚੇ ਲੋਕਾਂ ਦੇ ਇਸ ਪਿਆਰ ਦਾ ਕਰਜ਼ਾ ਮੈਂ ਕਿਸੇ ਵੀ ਜਨਮ ਵਿੱਚ ਨਹੀਂ ਲਾਹ ਸਕਦਾ… ਤੁਹਾਡਾ ਇਹੀ ਪਿਆਰ ਵੋਟਾਂ ‘ਚ ਤਬਦੀਲ ਹੋ ਕੇ ਕੇਂਦਰ ਦੀ ਤਾਨਾਸ਼ਾਹ ਸਰਕਾਰ ਦੇ ਤਖ਼ਤੇ ਪਲਟੇਗਾ”

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।