• ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਕੈਂਪ ਲਗਾ ਕੇ ਇੰਤਕਾਲ ਦਰਜ ਕੀਤੇ ਗਏ; ਸ਼ਿਕਾਇਤਾਂ ਦਾ ਕੀਤਾ ਨਿਪਟਾਰਾ 

ਫਿਰੋਜ਼ਪੁਰ, 6 ਜਨਵਰੀ 2024.

            ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਵਲੋਂ  ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਯੋਗ ਅਗਵਾਈ ਹੇਠ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਮਾਲ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਯਤਨਸ਼ੀਲ ਹੈ ਇਸੇ ਤਹਿਤ ਅੱਜ ਇਹ ਵਿਸ਼ੇਸ਼ ਕੈਂਪ ਲਗਾ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕੀਤੇ ਗਏ। 

ਇਸ ਮੌਕੇ ਆਏ ਪ੍ਰਾਰਥੀਆਂ ਵੱਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਅਜਿਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। 

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਐਨ.ਆਰ.ਆਈਜ਼ ਵੀ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।