ਚੰਡੀਗੜ੍ਹ, 6 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਭਾਰਤ ‘ਚ ‘ਦਿਲ ਚਮਕੀਲਾ’ ਟੂਰ ਕਰ ਰਹੇ ਹਨ। ਕਈ ਸ਼ਹਿਰਾਂ ਵਿੱਚ ਜਾ ਕੇ ਪ੍ਰਦਰਸ਼ਨ ਕੀਤਾ। ਦਿਲਜੀਤ ਦੇ ਕੰਸਰਟ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਸੀ ਵਿਚਾਲੇ ਗਾਇਕ ਦੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਕੂਲੀ ਵਿਦਿਆਰਥੀਆਂ ਗਾਇਕ ਦਾ ਹਿੱਟ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਜਿਸਨੂੰ ਦੇਖ ਕੇ ਦਿਲਜੀਤ ਦੇ ਚੌਣ ਵਾਲੇ ਬਹੁਤ ਖੁਸ਼ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਲੋਕਾਂ  ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ ਅਤੇ ਫੈਨਜ਼ ਕਮੈਂਟ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਕਿ Jan gan man❌ diljit anthem ✅ ਦੂਜੇ ਯੂਜ਼ਰ ਨੇ ਕਮੈਂਟ ਕਰ ਲਿਖਿਆ ਕਿ 100% ਦਿਲਜੀਤ ਰੌਕਸ 🙏🙏♥️♥️♥️♥️♥️♥️

ਇਹ ਟੂਰ ਵਿਵਾਦਾਂ ਵਿੱਚ ਵੀ ਰਿਹਾ
‘ਦਿਲ-ਲੁਮਿਨਾਤੀ’ ਦਾ ਟੂਰ ਨਾ ਸਿਰਫ਼ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਸਗੋਂ ਕੁਝ ਵਿਵਾਦਾਂ ਕਾਰਨ ਵੀ ਸੁਰਖੀਆਂ ‘ਚ ਰਿਹਾ ਹੈ। ਹੈਦਰਾਬਾਦ ਸ਼ੋਅ ਤੋਂ ਪਹਿਲਾਂ ਤੇਲੰਗਾਨਾ ਸਰਕਾਰ ਨੇ ਦਿਲਜੀਤ ਨੂੰ ਨੋਟਿਸ ਭੇਜਿਆ ਸੀ। ਇਸ ਵਿੱਚ ਉਨ੍ਹਾਂ ਨੂੰ ਬੇਨਤੀ ਕੀਤੀ ਗਈ ਸੀ ਕਿ ਉਹ ਆਪਣੇ ਗੀਤਾਂ ਵਿੱਚ ਸ਼ਰਾਬ, ਨਸ਼ੇ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਾ ਕਰੇ। ਨਾਲ ਹੀ ਨੋਟਿਸ ਵਿੱਚ ਕਿਹਾ ਗਿਆ ਸੀ ਕਿ ਸ਼ੋਅ ਵਿੱਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਉੱਚੀ ਆਵਾਜ਼ ਅਤੇ ਫਲੈਸ਼ਿੰਗ ਲਾਈਟਾਂ ਤੋਂ ਪਰਹੇਜ਼ ਕੀਤਾ ਜਾਵੇ, ਜੋ ਬੱਚਿਆਂ ਲਈ ਨੁਕਸਾਨਦੇਹ ਹੋ ਸਕਦਾ ਹੈ।

ਅਹਿਮਦਾਬਾਦ ‘ਚ ਦਿਲਜੀਤ ਦਾ ਠੋਕਵਾਂ ਜਵਾਬ
ਅਹਿਮਦਾਬਾਦ ‘ਚ ਪ੍ਰਦਰਸ਼ਨ ਦੌਰਾਨ ਦਿਲਜੀਤ ਨੇ ਇਸ ਨੋਟਿਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਉਦੋਂ ਹੀ ਸ਼ਰਾਬ ਬਾਰੇ ਗੀਤ ਗਾਉਣਾ ਬੰਦ ਕਰਨਗੇ ਜਦੋਂ ਸਰਕਾਰ ਪੂਰੇ ਦੇਸ਼ ‘ਚ ਇਸ ‘ਤੇ ਪਾਬੰਦੀ ਲਗਾ ਦੇਵੇਗੀ। ਲਖਨਊ ‘ਚ ਉਨ੍ਹਾਂ ਨੇ ਆਪਣੇ ਆਲੋਚਕਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜੇਕਰ ਸ਼ਰਾਬ ਦੇ ਗੀਤਾਂ ‘ਤੇ ਸੈਂਸਰਸ਼ਿਪ ਲਗਾਉਣੀ ਹੈ ਤਾਂ ਸਰਕਾਰ ਨੂੰ ਫਿਲਮਾਂ ‘ਚ ਸ਼ਰਾਬ ਪੀਣ ਦੇ ਸੀਨਜ਼ ਨੂੰ ਵੀ ਸੈਂਸਰ ਕਰਨਾ ਚਾਹੀਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।